ਗੁਰੂ ਗੋਬਿੰਦ ਸਿੰਘ ਜੀ ਤੇ ਸਾਹਿਬਜ਼ਾਦਿਆਂ ਦਾ ਜੀਵਨ ਲੋਕਾਂ ਨੂੰ ਕਰਦਾ ਰਹੇਗਾ ਪ੍ਰੇਰਿਤ: ਪ੍ਰਧਾਨ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਸੀਂ ਮਾਤਾ ਗੁਜਰੀ ਜੀ ਦੇ ਅਟੁੱਟ ਵਿਸ਼ਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ।

The lives of Guru Gobind Singh Ji and his sons will continue to inspire people: Prime Minister

ਨਵੀਂ ਦਿੱਲੀ: ਵੀਰ ਬਾਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਸ਼ਰਧਾ ਦਾ ਅਜਿਹਾ ਮੌਕਾ ਹੈ, ਜੋ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਸਮਰਪਿਤ ਹੈ। ਅਸੀਂ ਮਾਤਾ ਗੁਜਰੀ ਜੀ ਦੇ ਅਟੁੱਟ ਵਿਸ਼ਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਇਹ ਦਿਨ ਹਿੰਮਤ, ਦ੍ਰਿੜ੍ਹਤਾ ਅਤੇ ਸੱਚਾਈ ਨਾਲ ਸੰਬੰਧਿਤ ਹੈ। ਉਨ੍ਹਾਂ ਦੇ ਜੀਵਨ ਅਤੇ ਆਦਰਸ਼ ਪੀੜ੍ਹੀਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।