ਕਿਸਾਨਾਂ ਦੀ ਟ੍ਰੈਕਟਰ ਪਰੇਡ ਮਗਰੋਂ ਹਰਿਆਣਾ 'ਚ ਹਾਈ ਅਲਰਟ ਜਾਰੀ, ਸਖ਼ਤ ਸੁਰੱਖਿਆ ਵਿਵਸਥਾ
ਹਾਈ ਅਲਰਟ ਤੋਂ ਬਾਅਦ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ।
ਨਵੀਂ ਦਿੱਲੀ - ਦਿੱਲੀ ਦੀਆਂ ਸਰਹੱਦਾਂ ਉਤੇ ਬੀਤੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਕਿਸਾਨ ਪਰੇਡ ਕੱਢਣ ਦੇ ਲਈ ਜੋ ਰੂਟ ਅਤੇ ਸਮਾਂ ਤੈਅ ਕੀਤੇ ਗਏ ਸਨ ਉਸਨੂੰ ਨਜਰਅੰਦਾਜ਼ ਕਰਦੇ ਹੋਏ ਕੁਝ ਕਿਸਾਨ ਸਮੇਂ ਤੋਂ ਪਹਿਲਾਂ ਟਿਕਰੀ ਅਤੇ ਸਿੰਘੂ ਬਾਰਡਰ ‘ਤੇ ਲੱਗੇ ਬੈਰੀਕੇਡ ਨੂੰ ਤੋੜਦੇ ਹੋਏ ਰਾਸ਼ਟਰੀ ਰਾਜਧਾਨੀ ਦੀ ਸਰਹੱਦ ਵਿਚ ਦਖਲ ਕਰ ਗਏ। ਲਾਲ ਕਿਲ੍ਹੇ ‘ਤੇ ਬੀਤੇ ਦਿਨੀ ਗਣਤੰਤਰਤਾ ਦਿਵਸ ਵਾਲੇ ਦਿਨ ਤਿਰੰਗਾ ਝੰਡਾ ਉਤਾਰ ਕੇ ਕੇਸਰੀ ਝੰਡਾ ਲਹਿਰਾਉਣ ਤੋਂ ਬਾਅਦ ਜਿੱਥੇ ਆਉਣ ਵਾਲਾ ਸਮਾਂ ਬੜਾ ਭਿਆਨਕ ਹੋਣ ਦੇ ਆਸਾਰ ਬਣ ਗਏ ਸੀ।
ਦਿੱਲੀ ਵਿਚ ਹੋਈ ਝੜਪ ਤੋਂ ਬਾਅਦ ਹੁਣ ਹਰਿਆਣਾ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫਤਿਹਾਬਾਦ ਦੇ ਡੀਸੀ ਨੇ ਹੁਕਮਾਂ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ 'ਚ ਅਸ਼ਾਂਤੀ ਮਗਰੋਂ ਹਾਈ ਅਲਰਟ ਦੇ ਹੁਕਮ ਮਿਲੇ ਹਨ। ਪੂਰੇ ਹਰਿਆਣਾ 'ਚ ਹਾਈ ਅਲਰਟ ਦੇ ਹੁਕਮ ਮਿਲੇ ਹਨ। ਹਾਈ ਅਲਰਟ ਤੋਂ ਬਾਅਦ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ।
ਪੁਲਿਸ ਦੇ ਨਾਲ ਕੁਆਰਡੀਨੇਟ ਕਰਦਿਆਂ ਕਾਨੂੰਨ ਵਿਵਸਥਾ 'ਤੇ ਸਖਤ ਨਜ਼ਰ ਰੱਖਣਗੇ। ਕਿਸੇ ਵੀ ਤਰ੍ਹਾਂ ਨਾਲ ਕੋਈ ਹਿੰਸਾ ਨਾ ਹੋ ਸਕੇ ਤੇ ਹਾਲਾਤ ਕਾਬੂ 'ਚ ਰਹਿਣ ਇਸ ਲਈ ਸੁਰੱਖਿਆ ਵਿਵਸਥਾ ਅਲਰਟ 'ਤੇ ਰੱਖੀ ਗਈ ਹੈ। ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਮਨੋਜ ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਿੰਸਾ ਦੇ ਮੱਦੇਨਜ਼ਰ ਰਾਜ ਵਿੱਚ ‘ਹਾਈ ਅਲਰਟ’ ਲਾਗੂ ਕੀਤਾ ਗਿਆ ਹੈ।
ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਦਾ ਜ਼ਿਕਰ ਕਰਦਿਆਂ ਯਾਦਵ ਨੇ ਕਿਹਾ ਕਿ ਮੌਜੂਦਾ ਸਥਿਤੀ ਦੀ ਆੜ ਵਿਚ ਕੁਝ ਸਮਾਜ ਵਿਰੋਧੀ ਅਨਸਰ ਆਪਣੇ ਸੁਆਰਥ ਨੂੰ ਪੂਰਾ ਕਰਨ ਲਈ ਅਫਵਾਹਾਂ ਰਾਹੀਂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਵੀ ਕਰ ਸਕਦੇ ਹਨ। ਡੀਜੀਪੀ ਨੇ ਕਿਹਾ ਕਿ ਪੁਲਿਸ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਰੱਖ ਰਹੀ ਹੈ। ਜੇਕਰ ਕਿਸੇ ਵੀ ਕਿਸਮ ਦੀ ਗੁੰਮਰਾਹਕੁੰਨ ਜਾਂ ਭੜਕਾਓ ਪੋਸਟ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਜਾਂਦਾ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।