ਪੰਜਾਬ ਵਿਧਾਨ ਸਭਾ ਚੋਣਾਂ: ਸੰਯੁਕਤ ਸਮਾਜ ਮੋਰਚੇ ਨੇ12 ਹੋਰ ਉਮੀਦਵਾਰਾਂ ਦੀ ਸੂਚੀ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ ਤੱਕ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ

Balbir Singh Rajewal

 

ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਹੇਠ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਅੱਜ 12 ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ।

 

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਸੰਘਰਸ਼ ਪਾਰਟੀ ਚੜੂਨੀ ਤੇ ਸੰਯੁਕਤ ਸਮਾਜ ਮੋਰਚਾ ਬਲਬੀਰ ਸਿੰਘ ਰਾਜੇਵਾਲ ਵਿੱਚ ਗਠਜੋੜ ਹੋ ਚੁੱਕਾ ਹੈ। ਉਥੇ ਹੀ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਚਿਹਰਾ ਹੋਣਗੇ। ਹੁਣ ਤੱਕ ਇਸ ਗਠਜੋੜ ਵਾਲੀ ਪਾਰਟੀ ਵੱਲੋਂ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।