ਹਰਿਆਣਾ 'ਚ ਚੱਲ ਰਹੇ ਗੈਂਗ ਦਾ ਦਿੱਲੀ ਪੁਲਿਸ ਨੇ ਕੀਤਾ ਪਰਦਾਫ਼ਾਸ਼, ਗੈਂਗ ਦੇ ਤਿੰਨ ਸਰਗਰਮ ਮੈਂਬਰ ਗ੍ਰਿਫ਼ਤਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਿੱਤ ਨਵੇਂ ਤਰੀਕੇ ਨਾਲ ਠੱਗੀਆਂ ਮਾਰਨ ਵਾਲੇ ਗੈਂਗ ਦੇ ਕੌਮਾਂਤਰੀ ਪੱਧਰ 'ਤੇ ਜੁੜੇ ਤਾਰ

Punjabi News

200 ਕਰੋੜ ਤੋਂ ਵੱਧ ਦੀ ਮਾਰ ਚੁੱਕੇ ਸਨ ਠੱਗੀ 
ਜਾਰਜੀਆ ਤੋਂ ਚਲਾਇਆ ਜਾ ਰਿਹਾ ਸੀ ਇਹ ਗੈਂਗ 
ਨਵੀਂ ਦਿੱਲੀ :
ਦਿੱਲੀ ਪੁਲਿਸ ਨੇ ਅੱਜ ਹਰਿਆਣਾ ਵਿਚ ਇੱਕ ਸਰਗਰਮ ਗੈਂਗ ਦਾ ਪਰਦਾਫ਼ਾਸ਼ ਕੀਤਾ ਹੈ ਜੋ ਨੌਕਰੀ ਦੇ ਨਾਮ 'ਤੇ ਲੋਕਾਂ ਨੂੰ ਮੂਰਖ ਬਣਾ ਉਨ੍ਹਾਂ ਨੂੰ ਠੱਗਦੇ ਸਨ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਗੁੜਗਾਉਂ, ਫਤਿਆਬਾਦ ਅਤੇ ਨਜਫਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖ਼ਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਡੀਸੀਪੀ ਦੇਵੇਸ਼ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੈਂਗ ਦੇ ਕੌਮਾਂਤਰੀ ਪੱਧਰ 'ਤੇ ਤਾਰ ਜੁੜਦੇ ਦਿਖਾਈ ਦੇ ਰਹੇ ਹਨ। ਇਹ ਸੋਸ਼ਲ ਮੀਡੀਆ ਜ਼ਰੀਏ ਲੋਕਾਂ ਨੂੰ ਨੌਕਰੀ ਦਾ ਝਾਂਸਾ ਦਿੰਦੇ ਸਨ ਅਤੇ ਨਿੱਤ ਨਵੇਂ ਤਰੀਕਿਆਂ ਨਾਲ ਠੱਗੀ ਮਾਰਦੇ ਸਨ। ਅਜਿਹਾ ਕਰ ਕੇ ਇਹ ਹੁਣ ਤੱਕ 200 ਕਰੋੜ ਤੋਂ ਵੱਧ ਦੀ ਠੱਗੀ ਮਾਰ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਲੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ, 8 ਪਿਸਤੌਲ ਅਤੇ ਜਾਅਲੀ ਕਰੰਸੀ ਵੀ ਬਰਾਮਦ

ਉਨ੍ਹਾਂ ਦੱਸਿਆ ਕਿ ਇਸ ਗੈਂਗ ਨੂੰ ਜਾਰਜੀਆ ਤੋਂ ਚਲਾਇਆ ਜਾ ਰਿਹਾ ਸੀ। ਇਸ ਤੋਂ ਇਲਾਵਾ ਇਨ੍ਹਾਂ ਵਲੋਂ ਠੱਗੇ ਪੈਸਿਆਂ ਦੇ ਟੇਰਰ ਫੰਡਿੰਗ ਦੇ ਐਂਗਲ ਤੋਂ ਵੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਠੱਗੀ ਦੇ ਪੈਸੇ ਵਿਦੇਸ਼ਾਂ ਵਿਚ ਭੇਜੇ ਜਾਂਦੇ ਸਨ।

ਇਹ ਵੀ ਪੜ੍ਹੋ: ਕਰਜ਼ੇ ਦੀ ਰਿਪੋਰਟ ਤੋਂ ਬਾਅਦ ਡਿੱਗੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਆਮ ਇਸ਼ਤਿਹਾਰ ਦੇਖੇ ਜਾਂਦੇ ਹਨ ਜਿਸ ਵਿਚ ਕਿਹਾ ਜਾਂਦਾ ਹੈ ਕਿ ਘਰ ਬੈਠੇ ਪੈਸੇ ਕਮਾਓ। ਇਹ ਸਭ ਠੱਗੀ ਦਾ ਇੱਕ ਸਾਧਨ ਹਨ। ਉਨ੍ਹਾਂ ਨੇ ਲੋਕਾਂ ਨੂੰ ਅਜਿਹੀਆਂ ਠੱਗੀਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।  ਦੱਸ ਦੇਈਏ ਕਿ ਫੜੇ ਗਏ ਮੁਲਜ਼ਮਾਂ ਵਿਚ ਇੱਕ ਅਭਿਸ਼ੇਕ ਨਾਮ ਦਾ ਵਿਅਕਤੀ ਪੇਟੀਐਮ ਵਿਚ ਡਿਪਟੀ ਮੈਨੇਜਰ ਹੈ। ਫਿਲਹਾਲ ਪੁਲਿਸ ਵਲੋਂ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।