Delhi News : ਦਿੱਲੀ ਚੋਣਾਂ ’ਚ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Delhi News : ਦਿੱਲੀ ਦੇ 7 ਵਿਧਾਨ ਸਭਾ ਹਲਕਿਆਂ ਦਾ ਬਣਾਇਆ ਇੰਚਾਰਜ
Delhi News in Punjabi : ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ 7 ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਕਾਲਕਾ, ਨਵੀਂ ਦਿੱਲੀ, ਮਾਲਵੀਆ ਨਗਰ, ਅੰਬੇਡਕਰ ਨਗਰ, ਦਿੱਲੀ ਕੈਂਟ, ਰਾਜੌਰੀ ਗਾਰਡਰ ਅਤੇ ਹਰੀ ਨਗਰ ਸ਼ਾਮਲ ਹਨ। ਇੱਥੇ ਪੰਜਾਬ ਦੇ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ।ਪੰਜਾਬ ਦੇ ਤਿੰਨ ਆਗੂ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ।
ਇਸ ਤੋਂ ਪਹਿਲਾਂ, 17 ਜਨਵਰੀ ਨੂੰ, ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਜਿਸ ਵਿੱਚ ਪੰਜਾਬ ਦੇ ਸਿਰਫ਼ ਤਿੰਨ ਆਗੂ ਹੀ ਸ਼ਾਮਲ ਸਨ। ਜਿਸ ਵਿੱਚ ਰੰਧਾਵਾ ਦਾ ਨਾਮ ਸ਼ਾਮਲ ਨਹੀਂ ਸੀ। ਇਨ੍ਹਾਂ ਆਗੂਆਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਸਨ। ਜਦੋਂ ਕਿ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਹਰਿਆਣਾ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਦੀਪੇਂਦਰ ਸਿੰਘ ਹੁੱਡਾ ਸ਼ਾਮਲ ਹਨ।
(For more news apart from Congress leader Sukhjinder Singh Randhawa got big responsibility in Delhi elections News in Punjabi, stay tuned to Rozana Spokesman)