ਸ਼ੋਪੀਆਂ ਵਿਚ ਮੁਕਾਬਲਾ, ਜੈਸ਼ ਦੇ ਦੋ ਅਤਿਵਾਦੀ ਹਲਾਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਪਾਕਿਸਤਾਨੀ ਨਾਗਰਿਕ ਸਮੇਤ ਜੈਸ਼-ਏ-ਮੁਹੰਮਦ...

2 Jaish terrorists killed by Indian Army

ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਪਾਕਿਸਤਾਨੀ ਨਾਗਰਿਕ ਸਮੇਤ ਜੈਸ਼-ਏ-ਮੁਹੰਮਦ ਦੇ ਦੋ ਅਤਿਵਾਦੀ ਮਾਰੇ ਗਏ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਸੁਰੱਖਿਆ ਬਲਾਂ ਨੂੰ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਪਤਾ ਲੱਗਾ ਸੀ ਜਿਸ ਤੋਂ ਬਾਅਦ ਸ਼ੋਪੀਆਂ ਜ਼ਿਲ੍ਹੇ ਦੇ ਮੀਮੇਂਦਰ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ।
ਉਨ੍ਹਾਂ ਦਸਿਆ ਕਿ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਤੇ ਜਵਾਬੀ ਕਾਰਵਾਈ ਵਿਚ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦੋਹਾਂ ਦਾ ਸਬੰਧ ਜੈਸ਼ ਏ ਮੁਹੰਮਦ ਨਾਲ ਹੈ। ਇਕ ਅਤਿਵਾਦੀ ਦੀ ਪਛਾਣ ਨਜ਼ੀਰ ਮੀਰ ਵਜੋਂ ਹੋਈ ਹੈ। ਉਹ ਸ਼ੋਪੀਆਂ ਇਲਾਕੇ ਦਾ ਰਹਿਣ ਵਾਲਾ ਸੀ ਜਦਕਿ ਦੂਜਾ ਪਾਕਿਸਤਾਨੀ ਹੈ। ਇਹ ਦੋਵੇਂ ਅਤਿਵਾਦੀ ਹਮਲਿਆਂ ਦੀ ਸਾਜ਼ਸ਼ ਰਚਣ ਅਤੇ ਅੰਜਾਮ ਦੇਣ ਵਿਚ ਸ਼ਾਮਲ ਸਨ। ਦੋਹਾਂ ਵਿਰੁਧ ਕਈ ਮਾਮਲੇ ਦਰਜ ਸਨ। ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। (ਏਜੰਸੀ)