ਦਿੱਲੀ ਲਾਲ ਕਿਲ੍ਹਾ ਹਿੰਸਾ :DSGPMC ਦੇ ਯਤਨਾਂ ਨਾਲ 10 ਹੋਰ ਕਿਸਾਨ ਤਿਹਾੜ ਜੇਲ ਵਿਚੋਂ ਰਿਹਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਹੋਈ ਜ਼ਮਾਨਤ ।

DSGPMC

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ । ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹਨਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ।