ਅਸਾਮ ਵਿਚ ਭਾਜਪਾ ਦੀ ਸਹਿਯੋਗੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਪਹਿਲਾਂ ਛੱਡਿਆ ਸਾਥ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਸਾਮ ਵਿਚ ਭਾਜਪਾ ਦੀ ਸਹਿਯੋਗੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਵਿਚ ਸ਼ਾਮਲ ਹੋ ਗਈ ਹੈ।

BPF Leader

ਗੁਹਾਟੀ: ਅਸਾਮ ਵਿਚ ਭਾਜਪਾ ਦੀ ਸਹਿਯੋਗੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਵਿਚ ਸ਼ਾਮਲ ਹੋ ਗਈ ਹੈ। ਅਸਾਮ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ, ਭਾਜਪਾ ਦੇ ਸਹਿਯੋਗੀ ਬੋਡੋਲੈਂਡ ਪੀਪਲਜ਼ ਫਰੰਟ ਜਾਂ ਬੀਪੀਐਫ ਨੇ ਐਲਾਨ ਕੀਤਾ ਕਿ ਉਹ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਨੂੰ ਛੱਡ ਕੇ ਵਿਰੋਧੀ ਮੋਰਚੇ ਵਿਚ ਸ਼ਾਮਲ ਹੋ ਰਹੀ ਹੈ । ਆਸਾਮ ਵਿਚ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਨੂੰ ਇਸ ਦਾ ਵੱਡਾ ਫਾਇਦਾ ਮਿਲਿਆ ਹੈ ਅਤੇ ਭਾਜਪਾ ਨੂੰ ਇਕ ਝਟਕਾ ਮਿਲਿਆ ਹੈ।