ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਪੁਲਿਸ ਕਮਿਸ਼ਨਰ ਦੇ ਨੋਟਿਸਾਂ ਦਾ ਜਵਾਬ ਦਿੱਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਮੋਰਚਾ ਨੇ ਅੱਜ ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ' ਮਜ਼ਦੂਰ ਕਿਸਾਨ ਏਕਤਾ 'ਦਿਵਸ ਮਨਾਇਆ।

Kisan morcha

ਨਵੀਂ ਦਿੱਲੀ: ਸਯੁੰਕਤ ਕਿਸਾਨ ਮੋਰਚਾ ਨੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਦੀ ਤਰਫੋਂ ਦਿੱਲੀ ਦੇ ਪੁਲਿਸ ਕਮਿਸ਼ਨਰ ਦੇ ਨੋਟਿਸਾਂ ਦਾ ਜਵਾਬ ਭੇਜਿਆ ਹੈ। ਬੀਤੇ ਦਿਨੀਂ ਦਿੱਲੀ ਦੇ ਪੁਲਿਸ ਕਮਿਸ਼ਨਰ ਦੀ ਤਰਫੋਂ ਕਿਸਾਨ ਜੱਥੇਬੰਦੀਆਂ ਅਤੇ ਉਹਨਾਂ ਦੇ ਨੇਤਾਵਾਂ ਨੂੰ ਕਾਰਨ ਦੱਸੋ ਨੋਟਿਸ ਭੇਜੇ ਗਏ ਸਨ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ' ਮਜ਼ਦੂਰ ਕਿਸਾਨ ਏਕਤਾ 'ਦਿਵਸ ਮਨਾਇਆ।