ਸਿਰਸਾ ਵਲੋਂ ਸੀਵਰੇਜ ਵਰਕਰਾਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਵਿਧਾਇਕ ਸ. ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨੀਂ ਸੀਵਰੇਜ ਲਾਈਨ ਦੀ ਸਫਾਈ ਕਰਦਿਆਂ ਮੌਤ ਦੇ ਮੂੰਹ ਜਾ ਪਏ ਤਿੰਨ

Manjinder Singh Sirsa

ਨਵੀਂ ਦਿੱਲੀ, 7 ਅਗੱਸਤ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਵਿਧਾਇਕ ਸ. ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨੀਂ ਸੀਵਰੇਜ ਲਾਈਨ ਦੀ ਸਫਾਈ ਕਰਦਿਆਂ ਮੌਤ ਦੇ ਮੂੰਹ ਜਾ ਪਏ ਤਿੰਨ ਸੀਵਰੇਜ ਵਰਕਰਾਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਲੱਗਾ ਕਿ ਇਹ ਪਰਵਾਰ ਬਹੁਤ ਔਖੇ ਸਮੇਂ ਵਿਚੋਂ ਲੰਘ ਰਹੇ ਹਨ।ਸ. ਸਿਰਸਾ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਮਹਿੰਗਾਈ ਦੇ ਇਸ ਦੌਰ ਵਿਚ ਇਕ-ਇਕ ਲੱਖ ਰੁਪਏ ਬਹੁਤ ਛੋਟੀ ਜਿਹੀ ਰਕਮ ਹੈ। ਉਨ੍ਹਾਂ ਨੇ ਸਾਰੇ ਦਰਿਆ ਦਿਲੀ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਰਵਾਰਾਂ ਦੀ ਜਿੰਨੀ ਸੰਭਵ ਹੋ ਸਕੇ ਮਦਦ ਜ਼ਰੂਰ ਕਰਨ। ਉਨ੍ਹਾਂ ਨੇ ਇਸ ਗੱਲ 'ਤੇ ਅਫਸੋਸ ਪ੍ਰਗਟ ਕੀਤਾ ਕਿ ਆਮ ਆਦਮੀ ਪਾਰਟੀ 'ਆਪ' ਸਰਕਾਰ ਇਨ੍ਹਾਂ ਪਰਵਾਰਾਂ ਦੀ ਮਦਦ ਦੀ ਜ਼ਿੰਮਵਾਰੀ ਤੋਂ ਭੱਜ ਗਈ ਹੈ। ਸ. ਸਿਰਸਾ ਨੇ ਕਿਹਾ ਕਿ ਮੈਂ ਆਪਣੀ ਐਮ.ਐਲ.ਏ. ਦੀ ਤਨਖਾਹ ਵਿਚੋਂ ਉਕਤ ਪੀੜਤ ਪਰਵਾਰਾ ਨੂੰ ਇਕ-ਇਕ ਲੱਖ ਰੁਪਏ ਦੀ ਰਕਮ ਦੇਵਾਂਗਾ।