ਬੰਗਾਲ ਵਿਚ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੀਐਮ ਮੋਦੀ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ 

elections

ਝਾਰਗਾਮ:  ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ 30 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ। ਇਸ ਪੜਾਅ ਵਿੱਚ, 73 ਲੱਖ ਤੋਂ ਵੱਧ ਵੋਟਰ 191 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 

ਪੁਰੂਲਿਆ ਅਤੇ ਝਾਰਗਾਮ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਮਤਦਾਨ
ਪਹਿਲੇ ਪੜਾਅ ਤਹਿਤ ਪੁਰੂਲਿਆ ਅਤੇ ਝਾਰਗਾਮ ਜ਼ਿਲ੍ਹਿਆਂ ਦੀਆਂ ਸਾਰੀਆਂ ਸੀਟਾਂ 'ਤੇ ਵੋਟਿੰਗ ਚੱਲ ਰਹੀ ਹੈ। ਟੀਐਮਸੀ ਪੁਰੂਲਿਆ ਵਿੱਚ ਜੋਯਪੁਰ ਸੀਟ ਲਈ ਸੁਤੰਤਰ ਉਮੀਦਵਾਰ ਦੀ ਹਮਾਇਤ ਕਰ ਰਿਹਾ ਹੈ ਕਿਉਂਕਿ ਚੋਣ ਕਮਿਸ਼ਨ ਨੇ ਖਾਮੀਆਂ ਕਾਰਨ ਆਪਣੇ ਉਮੀਦਵਾਰ ਉਜਵਲ ਕੁਮਾਰ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਨੇ ਝਾਰਖੰਡ ਵਿਚ ਆਪਣੇ ਗੱਠਜੋੜ ਦੀ ਭਾਈਵਾਲ ਏਜੇਐਸਯੂ ਲਈ ਬਾਗਮੰਡੀ ਸੀਟ ਛੱਡ ਦਿੱਤੀ ਹੈ।

ਪੀਐਮ ਮੋਦੀ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ 
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੰਗਾਲੀ ਅਤੇ ਅੰਗਰੇਜ਼ੀ ਵਿਚ ਟਵੀਟ ਕਰਕੇ ਵੋਟਰਾਂ ਨੂੰ ਆਪਣੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਪੀਐਮ ਮੋਦੀ ਨੇ ਲਿਖਿਆ, “ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਮੈਂ ਹਲਕੇ ਵਿੱਚ ਰਹਿੰਦੇ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣਾ ਰਿਕਾਰਡ ਬਣਾਉਣ।