ਰਾਮ ਨਾਥ ਕੋਵਿੰਦ ਦੀ ਹਾਲਤ ਸਥਿਰ, ਅਗਲੇਰੀ ਜਾਂਚ ਲਈ AIIMS ਕੀਤਾ ਰੈਫ਼ਰ
ਆਰਮੀ ਹਸਪਤਾਲ (ਆਰ ਐਂਡ ਆਰ) ਵੱਲੋਂ ਦਿਤੀ ਗਈ ਜਾਣਕਾਰੀ
President Ram Nath Kovind
ਨਵੀਂ ਦਿੱਲੀ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਏਮਜ਼, ਦਿੱਲੀ ਰੈਫ਼ਰ ਕੀਤਾ ਜਾ ਰਿਹਾ ਹੈ, ਇਸ ਦੀ ਜਾਣਕਾਰੀ ਆਰਮੀ ਹਸਪਤਾਲ (ਆਰ ਐਂਡ ਆਰ) ਵੱਲੋਂ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਨੂੰ ਸਵੇਰੇ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਉਹਨਾਂ ਦੀ ਵਿਗੜੀ ਸਿਹਤ ਬਾਰੇ ਜਦੋਂ ਪੀਐੱਮ ਮੋਦੀ ਨੂੰ ਜਾਣਕਾਰੀ ਮਿਲੀ ਤਾਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਕੋਵਿੰਦ ਦੇ ਪੁੱਤਰ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ ਅਨੁਸਾਰ ਪੀਐੱਮ ਮੋਦੀ ਨੇ ਕਿਹਾ ਸੀ,''ਰਾਸ਼ਟਰਪਤੀ ਜੀ ਦੇ ਪੁੱਤਰ ਨਾਲ ਗੱਲ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।''