ਗੋਆ: PM ਮੋਦੀ ਦੀ ਮੌਜੂਦਗੀ 'ਚ ਪ੍ਰਮੋਦ ਸਾਵੰਤ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਹੋਣਗੇ ਸਹੁੰ ਚੁੱਖ ਸਮਾਗਮ ਵਿਚ ਸ਼ਾਮਲ

Pramod Sawant

 

ਪਣਜੀ— ਹਾਲ ਹੀ 'ਚ ਖ਼ਤਮ ਹੋਈਆਂ ਗੋਆ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ 20 ਸੀਟਾਂ 'ਤੇ ਜਿੱਤ ਹਾਸਲ ਕਰਨ ਵਾਲੇ ਤਿੰਨ ਵਾਰ ਵਿਧਾਇਕ ਪ੍ਰਮੋਦ ਸਾਵੰਤ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਪਤਵੰਤਿਆਂ  ਦੀ ਮੌਜੂਦਗੀ ਵਿਚ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਸਹੁੰ ਚੁੱਕ ਸਮਾਗਮ ਇੱਥੋਂ ਨੇੜਲੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਸਵੇਰੇ 11 ਵਜੇ ਹੋਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ 'ਚ ਪ੍ਰਧਾਨ ਮੰਤਰੀ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਰਹਿਣਗੇ। 


ਸਟੇਡੀਅਮ ਵਿੱਚ ਹੋਣ ਵਾਲੇ ਸਮਾਗਮ ਵਿੱਚ 10,000 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ ਅਤੇ ਸਹੁੰ ਚੁੱਕ ਸਮਾਗਮ ਦਾ ਪ੍ਰਸਾਰਣ ਰਾਜ ਵਿੱਚ ਵੱਖ-ਵੱਖ ਨਿਊਜ਼ ਚੈਨਲਾਂ ਰਾਹੀਂ ਵੀ ਕੀਤਾ ਜਾਵੇਗਾ। ਹਾਲਾਂਕਿ, ਸੋਮਵਾਰ ਨੂੰ ਸਹੁੰ ਚੁੱਕਣ ਵਾਲੇ ਹੋਰ ਕੈਬਨਿਟ ਮੰਤਰੀਆਂ ਦੀ ਗਿਣਤੀ 'ਤੇ ਭਾਜਪਾ ਨੇ ਅਜੇ ਤੱਕ ਚੁੱਪ ਧਾਰੀ ਹੋਈ ਹੈ।