ਪੰਜਾਬ ਸਣੇ 21 ਰਾਜਾਂ ‘ਚ ਖੁੱਲ੍ਹਣਗੇ ਸੈਨਿਕ ਸਕੂਲ, ਰੱਖਿਆ ਮੰਤਰਾਲੇ ਨੇ ਦਿੱਤੀ ਮਨਜ਼ੂਰੀ
'ਇਹ ਨਵੇਂ ਸਕੂਲ ਮੌਜੂਦਾ ਸੈਨਿਕ ਸਕੂਲਾਂ ਨਾਲੋਂ ਵੱਖਰੇ ਹੋਣਗੇ'
ਨਵੀਂ ਦਿੱਲੀ: ਰੱਖਿਆ ਮੰਤਰਾਲਾ ਨੇ ਗੈਰ-ਸਰਕਾਰੀ ਸੰਗਠਨਾਂ, ਪ੍ਰਾਈਵੇਟ ਸਕੂਲਾਂ ਅਤੇ ਸੂਬਾ ਸਰਕਾਰਾਂ ਨਾਲ ਸਾਂਝੇਦਾਰੀ ’ਚ 21 ਨਵੇਂ ਆਰਮੀ ਸਕੂਲਾਂ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਸਕੂਲ ‘ਸਾਂਝੇਦਾਰੀ ਮੋਡ’ ਵਿਚ ਦੇਸ਼ ਭਰ ’ਚ 100 ਨਵੇਂ ਆਰਮੀ ਸਕੂਲਾਂ ਨੂੰ ਸ਼ੁਰੂ ਕਰਨ ਦੀ ਸਰਕਾਰ ਦੀ ਘੋਸ਼ਣਾ ਮੁਤਾਬਕ ਸਥਾਪਤ ਕੀਤੇ ਜਾਣਗੇ।
ਰੱਖਿਆ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਨਵੇਂ ਸਕੂਲ ਮੌਜੂਦਾ ਸੈਨਿਕ ਸਕੂਲਾਂ ਨਾਲੋਂ ਵੱਖਰੇ ਹੋਣਗੇ। ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਵਿੱਚ 100 ਨਵੇਂ ਸੈਨਿਕ ਸਕੂਲਾਂ ਦੀ ਸਥਾਪਨਾ ਦਾ ਐਲਾਨ ਕੀਤਾ ਸੀ।
ਇਸ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਇੰਨਾ ਹੀ ਨਹੀਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਬਿਹਤਰ ਮੌਕੇ ਪ੍ਰਦਾਨ ਕਰਨ ਸਮੇਤ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕਰਨਾ ਹੋਵੇਗਾ। ਇਹ ਕਦਮ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਰਾਸ਼ਟਰ ਨਿਰਮਾਣ ਲਈ ਸਰਕਾਰ ਦੇ ਨਾਲ ਕੰਮ ਕਰਨ ਦਾ ਮੌਕਾ ਪ੍ਰਦਾਨ ਕਰੇਗਾ।