ਟਰੇਡ ਯੂਨੀਅਨਾਂ ਵਲੋਂ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨ ਦੇ ਭਾਰਤ ਬੰਦ ਦਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨਾਂ ਲਈ ਭਾਰਤ ਬੰਦ ਦਾ ਐਲਾਨ ਕੀਤਾ ਹੈ।

Trade Unions Have Called For Two-day Bharat Bandh From Tomorrow


ਨਵੀਂ ਦਿੱਲੀ: ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨਾਂ ਲਈ ਭਾਰਤ ਬੰਦ ਦਾ ਐਲਾਨ ਕੀਤਾ ਹੈ। ਬੈਂਕ ਯੂਨੀਅਨਾਂ ਨੇ ਇਸ ਭਾਰਤ ਬੰਦ ਅਤੇ ਹੜਤਾਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਅਤੇ ਬੈਂਕਿੰਗ ਲਾਅ ਐਕਟ 2021 ਦਾ ਵਿਰੋਧ ਕਰਨਗੇ। ਸਟੇਟ ਬੈਂਕ ਨੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਬੈਂਕਿੰਗ ਸੇਵਾਵਾਂ 28 ਤੋਂ 29 ਮਾਰਚ ਤੱਕ ਪ੍ਰਭਾਵਿਤ ਰਹਿਣਗੀਆਂ।

Trade Unions Have Called For Two-day Bharat Bandh From Tomorrow

ਸੈਂਟਰਲ ਟਰੇਡ ਯੂਨੀਅਨਾਂ ਦੇ ਜੁਆਇੰਟ ਫੋਰਮ ਨੇ ਸਰਕਾਰ ਦੀਆਂ ਨੀਤੀਆਂ ਨੂੰ ਕਰਮਚਾਰੀ ਵਿਰੋਧੀ ਕਰਾਰ ਦਿੰਦੇ ਹੋਏ ਸੋਮਵਾਰ ਅਤੇ ਮੰਗਲਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਨੇ ਇਸ ਹੜਤਾਲ ਦਾ ਸਮਰਥਨ ਕੀਤਾ ਹੈ। ਇਹਨਾਂ ਮੁਲਾਜ਼ਮ ਯੂਨੀਅਨਾਂ ਦੀ 22 ਮਾਰਚ ਨੂੰ ਮੀਟਿੰਗ ਹੋਈ ਸੀ। ਸਾਰੇ ਸੂਬਿਆਂ ਵਿਚ ਆਪਣੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਦੋ ਦਿਨਾਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

Trade unions nationwide strike

ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ, ਕਿਸਾਨ ਵਿਰੋਧੀ, ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ਼ ਕਰ ਰਹੇ ਹਨ। ਬੈਂਕ ਯੂਨੀਅਨਾਂ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਆਪਣਾ ਰੋਸ ਪ੍ਰਗਟਾਉਣਗੀਆਂ। ਸਰਕਾਰ ਨੇ 2021 ਦੇ ਬਜਟ ਵਿਚ ਜਨਤਕ ਖੇਤਰ ਦੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ।

Bank strike

ਬੈਂਕ ਵਿਚ ਕਈ ਅਜਿਹੇ ਮੁਲਾਜ਼ਮ ਹਨ, ਜੋ ਸੇਵਾਮੁਕਤ ਹੋਣ ਵਾਲੇ ਹਨ, ਜੇਕਰ ਉਹ ਹੜਤਾਲ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਉਹਨਾਂ ਦੀਆਂ ਸੇਵਾ ਸਹੂਲਤਾਂ ’ਤੇ ਕੋਈ ਅਸਰ ਨਹੀਂ ਪਵੇਗਾ। ਕੋਲਾ, ਸਟੀਲ, ਤੇਲ, ਦੂਰਸੰਚਾਰ, ਡਾਕ ਵਿਭਾਗ ਅਤੇ ਬੀਮਾ ਨਾਲ ਸਬੰਧਤ ਕਰਮਚਾਰੀਆਂ ਦੇ ਵੀ ਇਸ ਹੜਤਾਲ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਹੜਤਾਲ ਨੂੰ ਸਫ਼ਲ ਬਣਾਉਣ ਲਈ ਰੇਲਵੇ ਅਤੇ ਰੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਵੱਡੇ ਪੱਧਰ ’ਤੇ ਮੁਹਿੰਮ ਵਿਚ ਜੁਟੀਆਂ ਹੋਈਆਂ ਹਨ।