ਰਾਹੁਲ ਗਾਂਧੀ ਦੇ ਸਮਰਥਨ ਵਿੱਚ ਇੰਡੀਅਨ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ - ਰਾਹੁਲ ਗਾਂਧੀ ਨਿਡਰ ਹਨ ਅਤੇ ਚੁੱਕਦੇ ਰਹਿਣਗੇ ਸਰਕਾਰ ਦੀਆਂ ਗਲਤੀਆਂ 'ਤੇ ਸਵਾਲ 

IYC protest

ਨਵੀਂ ਦਿੱਲੀ : ਭਾਰਤੀ ਯੂਥ ਕਾਂਗਰਸ (ਆਈ.ਵਾਈ.ਸੀ.) ਦੇ ਕਈ ਮੈਂਬਰਾਂ ਨੇ ਸੋਮਵਾਰ ਨੂੰ ਜੰਤਰ-ਮੰਤਰ ਵਿਖੇ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ 'ਅਯੋਗ ਠਹਿਰਾਏ ਜਾਣ' ਵਿਰੁੱਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਨਾਲ ਇਕਜੁੱਟਤਾ ਦਿਖਾਉਣ ਲਈ ਦੇਸ਼ ਭਰ ਦੇ ਪ੍ਰਦਰਸ਼ਨਕਾਰੀ ਜੰਤਰ-ਮੰਤਰ 'ਤੇ ਇਕੱਠੇ ਹੋਏ ਅਤੇ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਸ਼ਾਂਤ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਝੰਡੇ ਅਤੇ "ਸੱਤਿਆਮੇਵ ਜਯਤੇ" ਲਿਖੀਆਂ ਤਖ਼ਤੀਆਂ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਰਾਹੁਲ ਗਾਂਧੀ ਲਈ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਕਿਹਾ, ''ਰਾਹੁਲ ਗਾਂਧੀ ਨਿਡਰ ਹਨ ਅਤੇ ਸਰਕਾਰ ਦੀਆਂ ਗਲਤੀਆਂ 'ਤੇ ਸਵਾਲ ਚੁੱਕਦੇ ਰਹਿਣਗੇ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੇ ਰੋਸ ਵਜੋਂ ਸੰਸਦ ਦਾ ਵੀ ‘ਘਿਰਾਓ’ ਕਰਨਗੇ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਨੇ 2019 ਦੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ। ਹੁਣ ਇਸ ਦੇ ਵਿਰੋਧ ਵਿਚ ਕਾਂਗਰਸ ਵਰਕਰਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।