ਪ੍ਰਧਾਨ ਮੰਤਰੀ ਜੀ ਕੋਈ ਜਾਂਚ ਨਹੀਂ, ਕੋਈ ਜਵਾਬ ਨਹੀਂ! ਆਖਰ ਇੰਨਾ ਡਰ ਕਿਉਂ? - ਰਾਹੁਲ ਗਾਂਧੀ  

ਏਜੰਸੀ

ਖ਼ਬਰਾਂ, ਰਾਸ਼ਟਰੀ

ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਹਨਾਂ ਨੇ ਸਾਰੇ ਕਾਨੂੰਨਾਂ ਅਤੇ ਵਿਵਸਥਾਵਾਂ ਦੀ ਪਾਲਣਾ ਕੀਤੀ ਹੈ।

Rahul Gandhi

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸਵਾਲ ਕੀਤਾ ਕਿ ਅਡਾਨੀ ਸਮੂਹ ਵਿਚ ਜਨਤਾ ਦਾ ਪੈਸਾ ਕਿਉਂ ਲਗਾਇਆ ਜਾ ਰਿਹਾ ਹੈ ਅਤੇ ਸਰਕਾਰ ਜਾਂਚ ਕਰਵਾਉਣ ਤੋਂ ਕਿਉਂ ਡਰ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ''ਐਲਆਈਸੀ ਦੀ ਪੂੰਜੀ, ਅਡਾਨੀ ਦੀ! SBI ਦੀ ਪੂੰਜੀ, ਅਡਾਨੀ ਨੂੰ! EPFO ਦੀ ਪੂੰਜੀ ਵੀ ਅਡਾਨੀ ਨੂੰ! 'ਮੋਡਾਨੀ' ਦੇ ਖੁਲਾਸੇ ਤੋਂ ਬਾਅਦ ਵੀ ਜਨਤਾ ਦਾ ਰਿਟਾਇਰਮੈਂਟ ਦਾ ਪੈਸਾ ਅਡਾਨੀ ਦੀਆਂ ਕੰਪਨੀਆਂ 'ਚ ਕਿਉਂ ਲਗਾਇਆ ਜਾ ਰਿਹਾ ਹੈ? ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ, “ਪ੍ਰਧਾਨ ਮੰਤਰੀ, ਕੋਈ ਜਾਂਚ ਨਹੀਂ, ਕੋਈ ਜਵਾਬ ਨਹੀਂ! ਆਖਰ ਇੰਨਾ ਡਰ ਕਿਉਂ? 

ਅਮਰੀਕੀ ਵਿੱਤੀ ਖੋਜ ਸੰਸਥਾ 'ਹਿੰਡਨਬਰਗ ਰਿਸਰਚ' ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਕਾਂਗਰਸ ਅਡਾਨੀ ਸਮੂਹ ਅਤੇ ਪ੍ਰਧਾਨ ਮੰਤਰੀ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਹਿੰਡਨਬਰਗ ਰਿਸਰਚ ਨੇ ਅਡਾਨੀ ਸਮੂਹ 'ਤੇ ਧੋਖਾਧੜੀ ਅਤੇ ਸ਼ੇਅਰਾਂ ਦੀਆਂ ਕੀਮਤਾਂ 'ਚ ਹੇਰਾਫੇਰੀ ਸਮੇਤ ਕਈ ਦੋਸ਼ ਲਗਾਏ ਸਨ। ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਹਨਾਂ ਨੇ ਸਾਰੇ ਕਾਨੂੰਨਾਂ ਅਤੇ ਵਿਵਸਥਾਵਾਂ ਦੀ ਪਾਲਣਾ ਕੀਤੀ ਹੈ।