NIA DG News: ਸਦਾਨੰਦ ਵਸੰਤ ਦਾਤੇ NIA ਦੇ ਡਾਇਰੈਕਟਰ ਜਨਰਲ ਨਿਯੁਕਤ; ਦਿਨਕਰ ਗੁਪਤਾ ਦੀ ਲੈਣਗੇ ਥਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਹਨ।

Maharashtra ATS chief Sadanand Vasant Date appointed NIA DG

NIA DG News: ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਦੇ ਮੁਖੀ ਸਦਾਨੰਦ ਵਸੰਤ ਦਾਤੇ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿਤਾ ਹੈ। ਦਾਤੇ 1990 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਮਹਾਰਾਸ਼ਟਰ ਕਾਡਰ ਦੇ ਅਧਿਕਾਰੀ ਹਨ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ (ਏਸੀਸੀ) ਨੇ ਐਨ.ਆਈ.ਏ. ਦੇ ਡਾਇਰੈਕਟਰ ਜਨਰਲ (ਡੀਜੀ) ਦੇ ਅਹੁਦੇ ਲਈ ਦਾਤੇ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿਤੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ 31 ਦਸੰਬਰ, 2026 ਨੂੰ ਉਨ੍ਹਾਂ ਦੀ ਸੇਵਾਮੁਕਤੀ ਤਕ ਰਹੇਗਾ। ਇਹ ਹੁਕਮ 26 ਮਾਰਚ ਨੂੰ ਜਾਰੀ ਕੀਤਾ ਗਿਆ ਹੈ।

ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਹਨ। ਏਸੀਸੀ ਨੇ ਰਾਜਸਥਾਨ ਕਾਡਰ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਰਾਜੀਵ ਕੁਮਾਰ ਸ਼ਰਮਾ ਨੂੰ ਬਿਊਰੋ ਆਫ਼ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ 30 ਜੂਨ 2026 ਨੂੰ ਸੇਵਾਮੁਕਤ ਹੋਣ ਤਕ ਰਹੇਗਾ।

ਸ਼ਰਮਾ ਬਾਲਾਜੀ ਸ਼੍ਰੀਵਾਸਤਵ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਮਾਰਚ ਦੇ ਅੰਤ ਵਿਚ ਪੂਰਾ ਹੋਵੇਗਾ। ਪੀਯੂਸ਼ ਆਨੰਦ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੇ ਨਵੇਂ ਮੁਖੀ ਹੋਣਗੇ। ਆਨੰਦ, ਉੱਤਰ ਪ੍ਰਦੇਸ਼ ਕਾਡਰ ਦੇ 1991 ਬੈਚ ਦੇ ਆਈਪੀਐਸ ਅਧਿਕਾਰੀ, ਮੌਜੂਦਾ ਸਮੇਂ ਵਿਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਹਨ।

ਆਦੇਸ਼ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਦੋ ਸਾਲਾਂ ਦੀ ਮਿਆਦ ਲਈ ਐਨਡੀਆਰਐਫ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਆਨੰਦ ਅਤੁਲ ਕਰਵਲ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋ ਰਹੇ ਹਨ। ਏਸੀਸੀ ਨੇ ਕੇਰਲ ਕਾਡਰ ਦੇ 1995 ਬੈਚ ਦੇ ਆਈਪੀਐਸ ਅਧਿਕਾਰੀ ਐਸ ਸੁਰੇਸ਼ ਨੂੰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਵਿਚ ਵਧੀਕ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।

(For more Punjabi news apart from Maharashtra ATS chief Sadanand Vasant Date appointed NIA DG News, stay tuned to Rozana Spokesman)