ਭਾਰਤੀ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਨਤੀਜਿਆਂ ਤੋਂ ਬਾਅਦ ਜਿੱਤ ਦੇ ਜਸ਼ਨ 'ਤੇ ਲਾਈ ਪਾਬੰਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਦਰਾਸ ਹਾਈ ਕੋਰਟ ਦੀ ਝਾੜ ਤੋਂ ਬਾਅਦ ਲਿਆ ਫੈਸਲਾ

Election Commission of India bans all victory processions

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਪ੍ਰਕੋਰ ਦੇ ਚਲਦਿਆਂ ਮਦਰਾਸ ਹਾਈ ਕੋਰਟ ਦੀ ਝਾੜ ਤੋਂ ਬਾਅਦ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ਵੱਡਾ ਫੈਸਲਾ ਲਿਆ ਹੈ। ਦਰਅਸਲ ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਤੋਂ ਬਾਅਦ ਜਿੱਤ ਦੇ ਜਲੂਸ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਹੁਣ ਸੜਕਾਂ ਉੱਤੇ ਜਿੱਤ ਦਾ ਜਸ਼ਨ ਮਨਾਉਣ ’ਤੇ ਮਨਾਹੀ ਹੋਵੇਗੀ।

ਦੱਸ ਦਈਏ ਕਿ ਮਦਰਾਸ ਹਾਈ ਕੋਰਟ ਨੇ ਚੋਣ ਕਮਿਸ਼ਨ ਤੋਂ ਨਤੀਜਿਆਂ ਦੀਆਂ ਤਿਆਰੀਆਂ ਦਾ ਬਲੂਪ੍ਰਿੰਟ ਮੰਗਿਆ ਸੀ। ਚੋਣ ਕਮਿਸ਼ਨ ਦਾ ਇਹ ਫੈਸਲਾ ਕੋਰਟ ਵੱਲੋਂ ਅਲੋਚਨਾ ਕਰਨ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਕੋਰਟ ਨੇ ਮਹਾਂਮਾਰੀ ਦੌਰਾਨ ਰੈਲੀਆਂ ਦੀ ਮਨਜ਼ੂਰੀ ਨੂੰ ਵਧਦੇ ਮਾਮਲਿਆਂ ਲਈ ਜ਼ਿੰਮੇਵਾਰ ਦੱਸਿਆ ਸੀ।

ਜ਼ਿਕਰਯੋਗ ਹੈ ਕਿ 2 ਮਈ ਨੂੰ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।