ਮਹਿਲਾ ਕਮਿਸ਼ਨ ਦੀ ਮੁਖੀ ਦਾ ਬਿਆਨ, “ਪਹਿਲਵਾਨਾਂ ਦੇ ਇਲਜ਼ਾਮਾਂ ’ਤੇ ਦਿੱਲੀ ਪੁਲਿਸ ਤੋਂ ਮੰਗੀ ਗਈ ਕਾਰਵਾਈ ਦੀ ਰਿਪੋਰਟ”
ਕਿਹਾ: ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ ਹੈ
ਨਵੀਂ ਦਿੱਲੀ: ਰਾਸ਼ਟਰੀ ਮਹਿਲਾ ਕਮਿਸ਼ਨ (ਐਨਸੀਡਬਲਯੂ) ਦੀ ਮੁਖੀ ਰੇਖਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਮਹਿਲਾ ਪਹਿਲਵਾਨਾਂ ਵਲੋਂ ਕਥਿਤ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ 'ਤੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ: ਆਪਸ 'ਚ ਟਕਰਾਏ 2 ਟਰੱਕ, ਪੁੱਤ ਦੇ ਸਾਹਮਣੇ ਜ਼ਿੰਦਾ ਸੜਿਆ ਪਿਓ
ਰੇਖਾ ਸ਼ਰਮਾ ਨੇ ਸਮਾਚਾਰ ਏਜੰਸੀ ਨੂੰ ਦੱਸਿਆ, “ਅਸੀਂ ਮੀਡੀਆ ਨਾਲ ਗੱਲ ਨਹੀਂ ਕਰ ਰਹੇ , ਇਸ ਦਾ ਮਤਲਬ ਇਹ ਨਹੀਂ ਹੈ ਕਿ ਅਸੀਂ ਕੁਝ ਨਹੀਂ ਕਰ ਰਹੇ ਹਾਂ। ਅਸੀਂ ਦਿੱਲੀ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਅਸੀਂ ਉਨ੍ਹਾਂ ਨੂੰ ਇਹ ਵੀ ਪੁੱਛਿਆ ਹੈ ਕਿ ਉਨ੍ਹਾਂ ਨੇ ਐਫਆਈਆਰ ਕਿਉਂ ਦਰਜ ਨਹੀਂ ਕੀਤੀ”। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਹੈ ਅਤੇ ਇਸ 'ਤੇ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧੀ
ਸ਼ਰਮਾ ਨੇ ਕਿਹਾ, “ਇਸ ਵਿਚ ਸ਼ਿਕਾਇਤਕਰਤਾ ਦੀ ਸੁਰੱਖਿਆ ਨਾਲ ਜੁੜਿਆ ਮੁੱਦਾ ਵੀ ਸ਼ਾਮਲ ਹੈ। ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਨਾਂ ਸਾਹਮਣੇ ਆਉਣ। ਇਹੀ ਕਾਰਨ ਹੈ ਕਿ ਅਸੀਂ ਇਸ ਬਾਰੇ ਮੀਡੀਆ ਨਾਲ ਗੱਲ ਨਹੀਂ ਕਰ ਰਹੇ ਸੀ”। ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਚੋਟੀ ਦੇ ਪਹਿਲਵਾਨ ਐਤਵਾਰ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਉਹ ਮੰਗ ਕਰ ਰਹੇ ਹਨ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਜਾਂਚ ਕਰ ਰਹੇ ਨਿਗਰਾਨ ਪੈਨਲ ਦੀ ਰਿਪੋਰਟ ਜਨਤਕ ਕੀਤੀ ਜਾਵੇ।