Lok Sabha Elections 2024: ਭਾਜਪਾ ਨੇ 26/11 ਦੇ ਵਕੀਲ ਨੂੰ ਮੁੰਬਈ ਉੱਤਰੀ ਮੱਧ ਸੀਟ ਤੋਂ ਐਲਾਨਿਆ ਉਮੀਦਵਾਰ, ਪੂਨਮ ਮਹਾਜਨ ਦੀ ਟਿਕਟ ਕੱਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ 'ਚ ਸਰਕਾਰੀ ਵਕੀਲ ਸਨ।

BJP drops Poonam Mahajan, fields 26/11 prosecutor from Mumbai North Centra

Lok Sabha Elections 2024: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪ੍ਰਸਿੱਧ ਵਕੀਲ ਉੱਜਵਲ ਦੇਵਰਾਓ ਨਿਕਮ ਨੂੰ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਜਗ੍ਹਾ ਮੁੰਬਈ ਉੱਤਰੀ ਮੱਧ ਲੋਕ ਸਭਾ ਸੀਟ ਤੋਂ ਅਪਣਾ ਉਮੀਦਵਾਰ ਬਣਾਇਆ ਹੈ।

ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ 'ਚ ਸਰਕਾਰੀ ਵਕੀਲ ਸਨ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 ਦੇ ਹਮਲਿਆਂ ਤੋਂ ਬਾਅਦ ਫੜੇ ਗਏ ਅਤਿਵਾਦੀ ਅਜਮਲ ਕਸਾਬ ਦੇ ਮੁਕੱਦਮੇ ਵਰਗੇ ਕਈ ਮਹੱਤਵਪੂਰਨ ਮਾਮਲਿਆਂ ਵਿਚ ਵਿਸ਼ੇਸ਼ ਸਰਕਾਰੀ ਵਕੀਲ ਰਹੇ ਹਨ।

ਮਰਹੂਮ ਭਾਜਪਾ ਨੇਤਾ ਪ੍ਰਮੋਦ ਮਹਾਜਨ ਦੀ ਧੀ ਪੂਨਮ ਮਹਾਜਨ 2014 ਅਤੇ 2019 ਵਿਚ ਮੁੰਬਈ ਉੱਤਰੀ ਮੱਧ ਸੀਟ ਤੋਂ ਚੁਣੀ ਗਈ ਸੀ। ਪੂਨਮ ਭਾਜਪਾ ਦੇ ਯੂਥ ਵਿੰਗ ਦੀ ਸਾਬਕਾ ਪ੍ਰਧਾਨ ਵੀ ਹੈ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਜਥੇਬੰਦੀ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੂਨਮ ਦੀ ਟਿਕਟ ਰੱਦ ਕੀਤੀ ਗਈ ਹੈ। ਕੁੱਝ ਸਮੇਂ ਤੋਂ ਅਜਿਹੇ ਸੰਕੇਤ ਮਿਲ ਰਹੇ ਸਨ ਕਿ ਇਸ ਵਾਰ ਪੂਨਮ ਮਹਾਜਨ ਨੂੰ ਉਮੀਦਵਾਰ ਨਹੀਂ ਬਣਾਇਆ ਜਾਵੇਗਾ।

ਕਾਂਗਰਸ ਨੇ ਪਾਰਟੀ ਦੀ ਮੁੰਬਈ ਇਕਾਈ ਦੀ ਮੁਖੀ ਅਤੇ ਧਾਰਾਵੀ ਦੀ ਵਿਧਾਇਕਾ ਵਰਸ਼ਾ ਗਾਇਕਵਾੜ ਨੂੰ ਮੁੰਬਈ ਉੱਤਰੀ ਕੇਂਦਰੀ ਸੀਟ ਤੋਂ ਉਮੀਦਵਾਰ ਬਣਾਇਆ ਹੈ। ਮੁੰਬਈ ਵਿਚ ਪੰਜਵੇਂ ਪੜਾਅ ਤਹਿਤ 20 ਮਈ ਨੂੰ ਵੋਟਿੰਗ ਹੋਣੀ ਹੈ।