Lok Sabha Election 2024: DSGMC ਦੇ ਮੈਂਬਰਾਂ ਸਮੇਤ ਸਿੱਖ ਭਾਈਚਾਰੇ ਨਾਲ ਸਬੰਧਤ 1500 ਲੋਕ ਭਾਜਪਾ ਵਿਚ ਸ਼ਾਮਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਇੰਨੀ ਵੱਡੀ ਗਿਣਤੀ 'ਚ ਪਹਿਲੀ ਵਾਰ ਸ਼ਨੀਵਾਰ ਨੂੰ ਨਵੀਂ ਦਿੱਲੀ 'ਚ ਪਾਰਟੀ ਦੇ ਕੇਂਦਰੀ ਦਫ਼ਤਰ ਵਿਸਥਾਰ ਦੇ ਆਡੀਟੋਰੀਅਮ 'ਚ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ।

File Photo

Lok Sabha Election 2024: ਨਵੀਂ ਦਿੱਲੀ - ਦਿੱਲੀ ਅਤੇ ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਗਠਨਾਂ ਨਾਲ ਜੁੜੀਆਂ 1500 ਤੋਂ ਵੱਧ ਸਿੱਖ ਸ਼ਖਸੀਅਤਾਂ ਸ਼ਨੀਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਹੋਈਆਂ। ਇਹਨਾਂ ਵਿਚ ਦਿੱਲੀ ਕਮੇਟੀ ਦੇ 7 ਮੈਂਬਰ ਵੀ ਸ਼ਾਮਲ ਹਨ। 

ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਵੀਰੇਂਦਰ ਸਚਦੇਵਾ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 7 ਮੈਂਬਰਾਂ ਜਸਮੇਨ ਸਿੰਘ ਨੋਨੀ, ਹਰਜੀਤ ਸਿੰਘ ਪੱਪਾ, ਰਮਨਦੀਪ ਸਿੰਘ ਥਾਪਰ, ਭੁਪਿੰਦਰ ਸਿੰਘ ਗਿੰਨੀ, ਰਮਨਜੋਤ ਸਿੰਘ ਮੀਤਾ, ਪਰਵਿੰਦਰ ਸਿੰਘ ਲੱਕੀ ਅਤੇ ਮਨਜੀਤ ਸਿੰਘ ਔਲਖ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ।

ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੋਗਰਾਮ ਵਿਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਿਆਨ ਨੂੰ ਦੁਹਰਾਇਆ ਕਿ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ ਅਤੇ ਸਿੱਖ ਸਮਾਜ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖ ਸਮਾਜ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦਾ ਸਿੱਖ ਸਮਾਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਿਵਾਰ ਹੈ। ਦੱਸ ਦਈਏ ਕਿ ਇੰਨੀ ਵੱਡੀ ਗਿਣਤੀ 'ਚ ਪਹਿਲੀ ਵਾਰ ਸ਼ਨੀਵਾਰ ਨੂੰ ਨਵੀਂ ਦਿੱਲੀ 'ਚ ਪਾਰਟੀ ਦੇ ਕੇਂਦਰੀ ਦਫ਼ਤਰ ਵਿਸਥਾਰ ਦੇ ਆਡੀਟੋਰੀਅਮ 'ਚ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ।