ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਰੂ ਨਾਨਕ ਫ਼ਿਲਮ ਦਾ ਜਾਅਲੀ ਟੀਜ਼ਰ ਬਣਾ ਕੇ ਕੀਤਾ ਜਾ ਰਿਹਾ ਹੈ ਝੂਠਾ ਪ੍ਰਚਾਰ

A conspiracy to inflame the sentiments of Sikhs

ਸੋਸ਼ਲ ਮੀਡੀਆ ਰਾਹੀਂ ਇਕ ਵਾਰ ਫਿਰ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼ ਕੀਤੀ ਜਾ ਰਹੀ ਹੈ। ਦਰਅਸਲ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮਿਰ ਖ਼ਾਨ ਦੀ ਨਵੀਂ ਫ਼ਿਲਮ ਆ ਰਹੀ ਹੈ। ਜਿਸ ਵਿਚ ਗੁਰੂ ਨਾਨਕ ਜੀ ਦਾ ਜ਼ਿਕਰ ਹੈ। ਸੋਸ਼ਲ ਮੀਡੀਆ ਰਾਹੀਂ ਇਸ ਫ਼ਿਲਮ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਦਰਅਸਲ ਕਿਸੇ ਵਿਅਕਤੀ ਵਲੋਂ ਟੀ ਸੀਰੀਜ਼ ਕੰਪਨੀ ਦਾ ਜਾਅਲੀ ਪੇਜ ਬਣਾ ਕੇ ਆਮਿਰ ਖ਼ਾਨ ਦੀ ਗੁਰੂ ਨਾਨਕ ਫ਼ਿਲਮ ਆਉਣ ਦਾ ਟੀਜ਼ਰ ਬਣਾਇਆ ਗਿਆ ਹੈ। ਇਹ ਤਸਵੀਰ ਸੋਸ਼ਲ ਮੀਡੀਆ ’ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਦਕਿ ਆਮਿਰ ਖ਼ਾਨ ਦਾ ਇਸ ਨਾਲ ਕੋਈ ਵੀ ਸਬੰਧ ਨਹੀਂ ਹੈ ਅਤੇ ਨਾ ਹੀ ਟੀ ਸੀਰੀਜ਼ ਕੰਪਨੀ ਨੇ ਕੋਈ ਅਜਿਹੀ ਫ਼ਿਲਮ ਰਿਲੀਜ਼ ਕਰਨ ਦਾ ਦਾਅਵਾ ਕੀਤਾ ਹੈ।

ਕਿਸੇ ਸ਼ਰਾਰਤੀ ਅਨਸਰ ਵਲੋਂ ਇਹ ਝੂਠਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਸਭ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਇਕ ਸਾਜ਼ਿਸ਼ ਦਾ ਹਿੱਸਾ ਹੈ। ਸੁਹਿਰਦ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ ਅਜਿਹੇ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਇਸ ਘਟਨਾਕ੍ਰਮ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੂੰ ਦਰਸਾਉਂਦੇ ਆਮਿਰ ਖ਼ਾਨ ਦੇ ਨਕਲੀ ਪੋਸਟਰ ਅਤੇ ਟੀਜ਼ਰ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਸਿੱਖ ਧਾਰਮਿਕ ਭਾਵਨਾਵਾਂ ’ਤੇ ਜਾਣਬੁੱਝ ਕੇ ਕੀਤਾ ਗਿਆ, ਘਿਣਾਉਣਾ ਹਮਲਾ ਹੈ ਅਤੇ ਸਿੱਖ ਭਾਈਚਾਰੇ ਨੂੰ ਭੜਕਾਉਣ ਦੀ ਸਪੱਸ਼ਟ ਕੋਸ਼ਿਸ਼ ਹੈ।