Varanasi News : ਵਾਰਾਣਸੀ-ਬੈਂਗਲੁਰੂ ਇੰਡੀਗੋ ਫਲਾਈਟ ’ਚ ਬੰਬ ਧਮਾਕੇ ਦੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Varanasi News : ਕੈਨੇਡੀਅਨ ਵਿਅਕਤੀ ਹਿਰਾਸਤ ’ਚ 

file photo

Varanasi News in Punjabi : ਵਾਰਾਣਸੀ ਹਵਾਈ ਅੱਡੇ ’ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਉਡਾਣ ’ਚ ਸਵਾਰ ਇਕ ਵਿਦੇਸ਼ੀ ਨਾਗਰਿਕ ਨੇ ਦਾਅਵਾ ਕੀਤਾ ਕਿ ਉਸ ਕੋਲ ਬੰਬ ਹੈ। ਪੁਲਿਸ ਨੇ ਦਸਿਆ ਕਿ ਇਹ ਘਟਨਾ ਸਨਿਚਰਵਾਰ ਰਾਤ ਨੂੰ ਵਾਪਰੀ ਅਤੇ ਮੁਸਾਫ਼ਰ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।

ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਅਧਿਕਾਰੀ ਉਸ ਵਿਅਕਤੀ ਤੋਂ ਪੁੱਛ-ਪੜਤਾਲ ਕਰ ਰਹੇ ਹਨ। ਹਵਾਈ ਅੱਡੇ ਦੇ ਡਾਇਰੈਕਟਰ ਪੁਨੀਤ ਗੁਪਤਾ ਨੇ ਦਸਿਆ ਕਿ ਬੰਬ ਹੋਣ ਦੀ ਧਮਕੀ ਤੋਂ ਬਾਅਦ ਜਹਾਜ਼ ਦੀ ਪੂਰੀ ਜਾਂਚ ਕੀਤੀ ਗਈ ਪਰ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ। ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਏਜੰਸੀਆਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਜਹਾਜ਼ ਐਤਵਾਰ ਸਵੇਰੇ ਬੈਂਗਲੁਰੂ ਲਈ ਰਵਾਨਾ ਹੋਇਆ। ਮਾਮਲੇ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ। 

(For more news apart from Bomb threat on Varanasi-Bengaluru Indigo flight News in Punjabi, stay tuned to Rozana Spokesman)