Lucknow News : ਪਹਿਲਗਾਮ ਹਮਲਾ ਸਰਕਾਰ ਦੀ ਅਸਫਲਤਾ ਨੂੰ ਦਰਸਾਉਂਦਾ ਹੈ: ਅਖਿਲੇਸ਼ ਯਾਦਵ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Lucknow News : ਅਖਿਲੇਸ਼ ਯਾਦਵ ਨੇ ਐਤਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਲਈ ਖੁਫੀਆ ਅਸਫਲਤਾ ਨੂੰ ਜ਼ਿੰਮੇਵਾਰ ਠਹਿਰਾਇਆ

Akhilesh Yadav

Lucknow News in Punjabi : ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਐਤਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਲਈ ਖੁਫੀਆ ਅਸਫਲਤਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ’ਤੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ‘ਪ੍ਰਚਾਰ’ ਨੂੰ ਤਰਜੀਹ ਦੇਣ ਦਾ ਦੋਸ਼ ਲਾਇਆ। 

ਉਨ੍ਹਾਂ ਨੇ 10 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਅਤਿਵਾਦੀ ਹਮਲੇ ਦੇ ਹਰ ਪੀੜਤ ਦੇ ਪਰਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, ‘‘ਵੱਡਾ ਸਵਾਲ ਇਹ ਹੈ ਕਿ ਅਤਿਵਾਦੀ ਸਾਡੇ ਘਰ ਕਿਵੇਂ ਪਹੁੰਚੇ। ਇਹ ਸਰਕਾਰ ਦੀ ਅਸਫਲਤਾ ਹੈ। ਇਹ ਖੁਫੀਆ ਅਸਫਲਤਾ ਦਾ ਨਤੀਜਾ ਸੀ।’’ ਉਨ੍ਹਾਂ ਅੱਗੇ ਕਿਹਾ, ‘‘ਸੁਰੱਖਿਆ ਦੇ ਢੁਕਵੇਂ ਪ੍ਰਬੰਧ ਨਹੀਂ ਸਨ ਅਤੇ ਸੁਰੱਖਿਆ ਬਲ ਉੱਥੇ ਨਹੀਂ ਪਹੁੰਚ ਸਕੇ। ਹੁਣ ਲੋਕ ਪਹਿਲਗਾਮ ਨਾਲ ਪੁਲਵਾਮਾ ਬਾਰੇ ਵੀ ਗੱਲ ਕਰ ਰਹੇ ਹਨ।’’

ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਅਤਿਵਾਦੀਆਂ ਨੇ ਮੰਗਲਵਾਰ ਨੂੰ 26 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ , ਜਿਨ੍ਹਾਂ ’ਚ ਜ਼ਿਆਦਾਤਰ ਸੈਲਾਨੀ ਸਨ। 
 

(For more news apart from Pahalgam attack shows government's failure : Akhilesh Yadav News in Punjabi, stay tuned to Rozana Spokesman)