30 ਮਈ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਨਰਿੰਦਰ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

17ਵੀਆਂ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ।

Narendra Modi

ਨਵੀਂ ਦਿੱਲੀ: 17ਵੀਆਂ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਨਰਿੰਦਰ ਮੋਦੀ 30 ਮਈ ਨੂੰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਅਹੁਦੇ ਲਈ ਸਹੁੰ ਚੁਕਣਗੇ। ਰਾਸ਼ਟਰਪਤੀ ਭਵਨ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਨਰਿੰਦਰ ਮੋਦੀ ਦੇ ਨਾਲ ਹੋਰ ਕਈ ਮੰਤਕੀ ਵੀ ਸਹੁੰ ਚੁੱਕਣਗੇ। ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।

ਮੋਦੀ ਦੇਸ਼ ਦੇ ਪਹਿਲੇ ਗੈਰ ਕਾਂਗਰਸੀ ਪ੍ਰਧਾਨ ਮੰਤਰੀ ਬਣੇ ਹਨ, ਜਿਨ੍ਹਾਂ ਨੇ ਬਹੁਮਤ ਨਾਲ ਦੁਬਾਰਾ ਸੱਤਾ ਵਿਚ ਵਾਪਸੀ ਕੀਤੀ ਹੈ। ਭਾਜਪਾ ਨੇ ਇਸ ਵਾਰ 303 ਸੀਟਾਂ ਹਾਸਿਲ ਕੀਤੀਆ ਹਨ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਜਪਾ ਅਤੇ ਐਨਡੀਏ ਸੰਸਦੀ ਦਲ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਿਯੁਕਤ ਕਰਦੇ ਹੋਏ ਕੇਂਦਰ ਵਿਚ ਨਵੀਂ ਸਰਕਾਰ ਬਨਾਉਣ ਦਾ ਸੱਦਾ ਦਿੱਤਾ ਸੀ।

 


 

ਰਾਸ਼ਟਰਪਤੀ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੈਬਨਿਟ ਕੌਂਸਲ ਅਤੇ ਸਹੁੰ ਚੁੱਕਣ ਦੀ ਤਰੀਕ ਬਾਰੇ ਫੈਸਲਾ ਲੈਣ ਲਈ ਵੀ ਕਿਹਾ ਗਿਆ ਸੀ। ਮੋਦੀ ਨੇ ਬਾਅਦ ਵਿਚ ਰਾਸ਼ਟਰਪਤੀ ਭਵਨ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਰਾਸ਼ਟਰਪਤੀ ਨੇ ਉਹਨਾਂ ਨੂੰ ਪ੍ਰਧਾਨ ਮੰਤਰੀ ਨਿਯੁਕਤ ਕਰਦੇ ਹੋਏ ਨਵੀਂ ਸਰਕਾਰ ਦਾ ਗਠਨ ਕਰਨ ਲਈ ਕਿਹਾ ਹੈ। ਉਹਨਾਂ ਕਿਹਾ ਕਿ ਭਾਰਤ ਲਈ ਵਿਸ਼ਵ ਵਿਚ ਕਈ ਮੌਕੇ ਹਨ। ਸਰਕਾਰ ਉਹਨਾਂ ਦੀ ਪੂਰੀ ਵਰਤੋਂ ਕਰਕੇ ਕੰਮ ਕਰੇਗੀ।

ਮੋਦੀ ਨੇ ਕਿਹਾ ਕਿ ਉਹ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦੇ ਹਨ ਕਿ ਨਵੀਂ ਸਰਕਾਰ ਉਹਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ। ਇਸਦੇ ਨਾਲ ਹੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਨੇ ਮੋਦੀ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੋਦੀ ਨੂੰ ਕਿਹਾ ਕਿ ਉਹ ਉਹਨਾਂ ਨੂੰ ਬਾਕੀ ਮੰਤਰੀਆਂ ਦੇ ਨਾਂਅ ਵੀ ਦੱਸਣ ਜਿਨ੍ਹਾਂ ਨੂੰ ਕੇਂਦਰੀ ਕੈਬਨਿਟ ਕੌਂਸਲ ਦੇ ਮੈਂਬਰਾਂ ਦੇ ਤੌਰ ‘ਤੇ ਨਿਯੁਕਤ ਕੀਤਾ ਜਾਣਾ ਹੈ।