ਸ਼ਾਰਦਾ ਘੁਟਾਲੇ ‘ਚ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੇਸ਼ ਹੋਣ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਬੀਆਈ ਨੇ ਸ਼ਾਰਦਾ ਘੁਟਾਲੇ ਵਿਚ ਘਿਰੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਭਲਕੇ...

Rajiv Kumar

ਨਵੀਂ ਦਿੱਲੀ: ਸੀਬੀਆਈ ਨੇ ਸ਼ਾਰਦਾ ਘੁਟਾਲੇ ਵਿਚ ਘਿਰੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਭਲਕੇ ਏਜੰਸੀ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਰਾਜੀਵ ਖ਼ਿਲਾਫ਼ ਲੁਕ ਆਊਟ ਨੋਟਿਸ ਜਾਰੀ ਕੀਤਾ ਸੀ ਤਾਂ ਕਿ ਉਹ ਮੁਲਕ ਤੋਂ ਬਾਹਰ ਨਾ ਜਾ ਸਕੇ। ਉਸ ਨੂੰ ਕੋਲਕਾਤਾ ਸਥਿਤ ਏਜੰਸੀ ਦੇ ਦਫ਼ਤਰ ਆਉਣ ਲਈ ਕਿਹਾ ਗਿਆ ਹੈ।

ਏਜੰਸੀ ਨੇ ਕੁਮਾਰ ਨੂੰ ਹਿਰਾਸਤ ਵਿਚ ਲੈਣ ਤੇ ਪੁੱਛਗਿੱਛ ਕਰਨ ਬਾਰੇ ਅਪੀਲ ਅਦਾਲਤ ਵਿਚ ਦਾਇਰ ਕੀਤੀ ਹੋਈ ਸੀ। ਸੁਪਰੀਮ ਕੋਰਟ ਨੇ ਕੁਮਾਰ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਰਾਹਤ ਵਿਚ ਵਾਧਾ ਕਰਨ ਤੋਂ 17 ਮਈ ਨੂੰ ਨਾਂਹ ਕਰ ਦਿੱਤੀ ਸੀ ਤੇ ਏਜੰਸੀ ਨੂੰ ਆਪਣੇ ਮੁਤਾਬਕ ਕਾਰਵਾਈ ਕਰਨ ਲਈ ਕਹਿ ਦਿੱਤਾ ਸੀ। ਅਧਿਕਾਰੀਆਂ ਨੇ ਕਿਹਾ ਕਿ ਸਾਰੇ ਹਵਾਈ ਅੱਡਿਆਂ ਤੇ ਇਮੀਗ੍ਰੇਸ਼ਨ ਅਥਾਰਿਟੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।