ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਮੌਕੇ ਉਨ੍ਹਾਂ ਨਾਲ ਹੋਰ ਆਮ ਆਦਮੀ ਪਾਰਟੀ ਦੇ ਆਗੂ ਵੀ ਮੌਜੂਦ ਰਹੇ

Bhagwant Mann and Arvind Kejriwal meets Chandrashekar Rao in Hyderabad


ਹੈਦਰਾਬਾਦ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਹੈਦਰਾਬਾਦ ਵਿਚ ਬੀਆਰਐਸ ਮੁਖੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕੀਤੀ।

 

 

ਇਸ ਮੌਕੇ ਉਨ੍ਹਾਂ ਨਾਲ ਰਾਘਵ ਚੱਢਾ ਸਣੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਵੀ ਮੌਜੂਦ ਰਹੇ। ਦਿੱਲੀ ਦੇ ਉਪ ਰਾਪਾਲ ਨੂੰ ਪ੍ਰਸ਼ਾਸਕ ਨਿਯੁਕਤ ਕਰਨ ਵਾਲੇ ਕੇਂਦਰ ਵਲੋਂ ਪਾਸ ਕੀਤੇ ਆਰਡੀਨੈਂਸ ਵਿਰੁਧ ਸਮਰਥਨ ਹਾਸਲ ਕਰਨ ਲਈ ਅਰਵਿੰਦ ਕੇਜਰੀਵਾਲ ਦੇਸ਼ ਭਰ ਦੇ ਪ੍ਰਮੁੱਖ ਸਿਆਸੀ ਆਗੂਆਂ ਨੂੰ ਮਿਲ ਰਹੇ ਹਨ। ਕੇਜਰੀਵਾਲ ਨੇ ਇਸ ਤੋਂ ਪਹਿਲਾਂ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਵਿਚ ਸ਼ਿਵ ਸੈਨਾ-ਯੂਬੀਟੀ ਆਗੂ ਊਧਵ ਠਾਕਰੇ, ਐਨਸੀਪੀ ਆਗੂ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਸੀ।