Arvind Kejriwal News: ਅਰਵਿੰਦ ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ਵਧਾਉਣ ਲਈ ਕੀਤਾ ਸੁਪਰੀਮ ਕੋਰਟ ਦਾ ਰੁਖ; ਮੈਡੀਕਲ ਜਾਂਚ ਦਾ ਦਿਤਾ ਹਵਾਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਟੀਸ਼ਨ 'ਚ ਮੁੱਖ ਮੰਤਰੀ ਕੇਜਰੀਵਾਲ ਨੇ ਅਪਣੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਮੰਗ ਕੀਤੀ ਹੈ।

Arvind Kejriwal Requests Supreme Court To Extend Interim Bail By 7 Days

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਮੁੱਖ ਮੰਤਰੀ ਕੇਜਰੀਵਾਲ ਨੇ ਅਪਣੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਅਨੁਸਾਰ, ਮੁੱਖ ਮੰਤਰੀ ਕੇਜਰੀਵਾਲ ਨੂੰ ਪੀਈਟੀ-ਸੀਟੀ ਸਕੈਨ ਦੇ ਨਾਲ-ਨਾਲ ਕਈ ਹੋਰ ਟੈਸਟ ਵੀ ਕਰਵਾਉਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੇ ਜਾਂਚ ਲਈ ਸੁਪਰੀਮ ਕੋਰਟ ਤੋਂ 7 ਦਿਨਾਂ ਦਾ ਸਮਾਂ ਮੰਗਿਆ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਦਾ ਵਜ਼ਨ 7 ਕਿਲੋ ਘਟਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਦਾ ਕੀਟੋਨ ਲੈਵਲ ਵੀ ਬਹੁਤ ਵੱਧ ਹੈ। ਇਹ ਕਿਸੇ ਗੰਭੀਰ ਬੀਮਾਰੀ ਦੇ ਲੱਛਣ ਹੋ ਸਕਦੇ ਹਨ। ਇਸ ਲਈ ਜਾਂਚ ਕਰਵਾਉਣੀ ਜ਼ਰੂਰੀ ਹੈ। ਦੱਸ ਦੇਈਏ ਕਿ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਨੂੰ 1 ਜੂਨ ਤਕ ਅੰਤਰਿਮ ਜ਼ਮਾਨਤ ਮਿਲ ਗਈ ਸੀ।

 (For more Punjabi news apart from Arvind Kejriwal Requests Supreme Court To Extend Interim Bail By 7 Days, stay tuned to Rozana Spokesman)