Driving License ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ, ਮੋਟਰ ਵਾਹਨ ਨਿਯਮਾਂ ਵਿਚ ਬਦਲਾਅ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ਼ੁੱਕਰਵਾਰਨੂੰ ਮੋਟਰ ਵਾਹਨ ਨਿਯਮਾਂ ਵਿਚ ਜ਼ਰੂਰੀ ਸੋਧ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Driving license

ਨਵੀਂ ਦਿੱਲੀ: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਮੋਟਰ ਵਾਹਨ ਨਿਯਮਾਂ ਵਿਚ ਜ਼ਰੂਰੀ ਸੋਧ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।  ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੇਠਲੇ ਤੋਂ ਮੱਧ ਪੱਧਰ ਦੀ ਕਲਰ ਬਲਾਈਂਡਨੈਸ (ਰੰਗਾਂ ਦੀ ਪਛਾਣ 'ਚ ਮੁਸ਼ਕਲ) ਤੋਂ ਪੀੜਤ ਲੋਕਾਂ ਨੂੰ ਵੀ ਹੁਣ ਡਰਾਈਵਿੰਗ ਲਾਇਸੈਂਸ (ਡੀਐੱਲ) ਜਾਰੀ ਕੀਤਾ ਜਾਵੇਗਾ।

ਮੰਤਰਾਲੇ ਨੇ ਕਿਹਾ ਕਿ ਦੁਨੀਆ ਦੇ ਹੋਰ ਹਿੱਸਿਆਂ ਵਿਚ ਵੀ ਇਸ ਦੀ ਇਜਾਜ਼ਤ ਹੈ। ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਕੇਂਦਰੀ ਮੋਟਰ ਵਾਹਨ (ਸੀਐਮਵੀ) ਨਿਯਮ-1989 ਦੇ ਫਾਰਮ-1 ਏਤੋ ਫਾਰਮ-1ਏ ਵਿਚ ਸੋਧ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੀ ਮਦਦ ਨਾਲ ਹਲਕੇ ਅਤੇ ਮੱਧ ਪੱਧਰ ਦੇ ਕਲਰ ਬਲਾਈਂਡਨੈਸ ਲੋਕ ਵੀ ਡਰਾਈਵਿੰਗ ਲਾਇਸੈਂਸ ਹਾਸਲ ਕਰ ਸਕਣਗੇ।

ਮੰਤਰਾਲੇ ਨੇ ਕਿਹਾ ਕਿ ਉਹ ਅਪਾਹਿਜ ਨਾਗਰਿਕਾਂ ਨੂੰ ਟਰਾਂਸਪੋਰਟ-ਅਧਾਰਤ ਸੇਵਾਵਾਂ ਖ਼ਾਸਕਰ ਡਰਾਈਵਿੰਗ ਲਾਇਸੈਂਸ ਮੁਹੱਈਆ ਕਰਵਾਉਣ ਲਈ ਕਈ ਕਦਮ ਉਠਾ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਅਜਿਹੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਲਈ ਕਾਉਂਸਲਿੰਗ ਜਾਰੀ ਕੀਤੀ ਗਈ ਹੈ।  ਮੰਤਰਾਲੇ ਨੂੰ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਕਲਰ ਬਲਾਈਂਡ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਨਹੀਂ ਕੀਤਾ ਜਾ ਰਿਹਾ ਹੈ।

ਇਸ ਸੰਬੰਧੀ ਮੈਡੀਕਲ ਮਾਹਰ ਸੰਸਥਾਵਾਂ ਤੋਂ ਰਾਏ ਮੰਗੀ ਗਈ। ਉਹਨਾਂ ਦੀਆਂ ਸਿਫਾਰਸ਼ਾਂ ਦੇ ਅਧਾਰ ‘ਤੇ ਹਲਕੇ ਅਤੇ ਦਰਮਿਆਨੇ ਅੰਨ੍ਹੇ ਲੋਕਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਆਗਿਆ ਦਿੱਤੀ ਗਈ ਹੈ। ਹਾਲਾਂਕਿ ਗੰਭੀਰ ਅਪਾਹਜ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ।