ਇਸ ਮਹੀਨੇ ਤੋਂ ਬੱਚਿਆਂ ਨੂੰ ਲੱਗਣਾ ਸ਼ੁਰੂ ਹੋ ਸਕਦਾ ਹੈ ਕੋਰੋਨਾ ਦਾ ਟੀਕਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਨੇ ਨਾਲ ਇਹ ਵੀ ਕਿਹਾ ਹੈ ਕਿ ਇਸ ਸਾਲ ਦੇ ਆਖਿਰ ਤੱਕ ਸਾਰਿਆਂ ਨੂੰ ਵੈਕਸੀਨ ਲੱਗਾ ਦਿੱਤੀ ਜਾਵੇਗੀ

children vaccine

ਨਵੀਂ ਦਿੱਲੀ-ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਜ਼ਾਇਡਸ ਕੈਡਿਲਾ ਨੇ ਆਪਣੀ ਕੋਰੋਨਾ ਵੈਕਸੀਨ ਦਾ ਕਲੀਨਿਕਲ ਟਰਾਇਲ ਪੂਰਾ ਕਰ ਲਿਆ ਹੈ ਅਤੇ ਜਲਦ ਹੀ ਕਾਨੂੰਨੀ ਇਜਾਜ਼ਤ ਮਿਲਣ ਤੋਂ ਬਾਅਦ ਇਹ ਵੈਕਸੀਨ ਬੱਚਿਆਂ ਲਈ ਉਪਲੱਬਧ ਹੋ ਜਾਵੇਗੀ।
ਸਰਕਾਰ ਨੇ ਨਾਲ ਇਹ ਵੀ ਕਿਹਾ ਹੈ ਕਿ ਇਸ ਸਾਲ ਦੇ ਆਖਿਰ ਤੱਕ ਸਾਰਿਆਂ ਨੂੰ ਵੈਕਸੀਨ ਲੱਗਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-ਬ੍ਰਿਟੇਨ ਦੇ ਸਿਹਤ ਮੰਤਰੀ ਹੈਨਕਾਕ ਨੂੰ ਇਸ ਕਾਰਨ ਆਪਣੇ ਅਹੁਦੇ ਤੋਂ ਦੇਣਾ ਪਿਆ ਅਸਤੀਫਾ

ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਸਵਾਲ ਕੀਤੇ ਸਨ ਅਤੇ ਕੋਰਟ ਨੇ ਪੁੱਛਿਆ ਸੀ ਕਿ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਕੀ ਕਦਮ ਚੁੱਕ ਰਹੀ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨਾਲ ਬੱਚਿਆਂ ਨੂੰ ਬਚਾਉਣ ਲਈ ਭਾਰਤ ਬਾਇਓਨਟੈੱਕ ਦੀ ਵੈਕਸੀਨ ਕੋਵੈਕਸੀਨ ਦਾ 2 ਤੋਂ 18 ਸਾਲ ਦੇ ਬੱਚਿਆਂ 'ਤੇ ਟਰਾਇਲ ਸ਼ੁਰੂ ਹੋ ਗਿਆ ਹੈ ਅਤੇ ਜ਼ਾਇਡਸ ਕੈਡਿਲਾ ਦੀ ਵੈਕਸੀਨ ਦਾ 12 ਤੋਂ 18 ਸਾਲ ਦੇ ਬੱਚਿਆਂ 'ਤੇ ਕਲੀਨਿਕਲ ਟਰਾਇਲ ਪੂਰਾ ਹੋ ਚੁੱਕਿਆ ਹੈ ਅਤੇ ਜਲਦ ਹੀ ਇਹ ਵੈਕਸੀਨ ਬੱਚਿਆਂ ਲਈ ਉਪਲਬੱਧ ਹੋਵੇਗੀ।

ਇਹ ਵੀ ਪੜ੍ਹੋ-ਕੋਰੋਨਾ ਦੀ ਇਹ ਵੈਕਸੀਨ ਹਰ ਵੈਰੀਐਂਟ ਵਿਰੁੱਧ ਹੇਵੇਗੀ ਅਸਰਦਾਰ

ਕੋਵਿਡ ਵਰਕਿੰਗ ਗਰੁੱਪ ਦੇ ਚੇਅਰਮੈਨ ਡਾਕਟਰ ਐੱਨ.ਕੇ. ਅਰੋੜਾ ਵੱਲੋਂ ਇਹ ਗੱਲ ਕਹੀ ਗਈ ਹੈ। ਐੱਨ.ਕੇ. ਅਰੋੜਾ ਨੇ ਦੱਸਿਆ ਕਿ ਜ਼ਾਇਡਸ ਕੈਡਿਲਾ ਦੀ ਕੋਰੋਨਾ ਵੈਕਸੀਨ ਦਾ ਟਰਾਇਲ ਪੂਰਾ ਹੋ ਚੁੱਕਿਆ ਹੈ ਅਤੇ ਹੁਣ ਜੁਲਾਈ ਦੇ ਆਖਿਰ 'ਚ ਜਾਂ ਅਗਸਤ 'ਚ ਹੋ ਸਕਦਾ ਹੈ ਕਿ 12 ਤੋਂ 18 ਸਾਲ ਦੇ ਬੱਚਿਆਂ ਨੂੰ ਟੀਕਾ ਲਾਇਆ ਜਾਣਾ ਸ਼ੁਰੂ ਕੀਤਾ ਜਾਵੇ। ਫਿਲਹਾਲ ਦੇਸ਼ 'ਚ 18 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾ ਰਿਹਾ ਹੈ। ਡਾ. ਐੱਨ.ਕੇ. ਨੇ ਐਤਵਾਰ ਨੂੰ ਕਿਹਾ ਕਿ ਆਈ.ਸੀ.ਐੱਮ.ਆਰ. ਇਕ ਸਟੱਡੀ ਲੈ ਕੇ ਆਇਆ ਹੈ ਜਿਸ 'ਚ ਕਿਹਾ ਗਿਆ ਹੈ ਕਿ ਤੀਸਰੀ ਲਹਿਰ ਦੇਰ ਨਾਲ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਾਡਾ ਟੀਚਾ ਰੋਜ਼ਾਨਾ 1 ਕਰੋੜ ਖੁਰਾਕ ਦੇਣ ਦਾ ਹੈ।

ਇਹ ਵੀ ਪੜ੍ਹੋ-ਪੰਜਾਬ ਤੋਂ ਬਾਅਦ ਹੁਣ ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਨੇ ਚੰਡੀਗੜ੍ਹ 'ਚ ਵੀ ਦਿੱਤੀ ਦਸਤਕ

ਇਹ ਵੀ ਪੜ੍ਹੋ-ਸਾਲ ਦੇ ਆਖਿਰ ਤੱਕ ਸਾਰੇ ਬਾਲਗਾਂ ਨੂੰ ਟੀਕਾ ਲਾਉਣ ਲਈ 188 ਕਰੋੜ ਖੁਰਾਕਾਂ ਮਿਲਣ ਦੀ ਉਮੀਦ : ਕੇਦਰ

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਹੋਰ ਵੈਰੀਐਂਟ ਦੀ ਤੁਲਨਾ 'ਚ ਡੈਲਟਾ ਪਲੱਸ ਵੈਰੀਐਂਟ ਦਾ ਫੇਫੜ੍ਹਿਆਂ ਦੇ ਟਿਸ਼ੂ ਨਾਲ ਵਧੇਰੇ ਸੰਬੰਧ ਪਾਇਆ ਗਿਆ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਇਸ ਨਾਲ ਗੰਭੀਰ ਬੀਮਾਰੀ ਹੋਵੇਗੀ ਜਾਂ ਇਹ ਜ਼ਿਆਦਾ ਇਨਫੈਕਟਿਡ ਹੋਵੇਗਾ। ਕੋਰੋਨਾ ਦੇ ਨਵੇਂ ਡੈਲਟਾ ਪਲੱਸ ਵੈਰੀਐਂਟ ਦੀ 11 ਜੂਨ ਨੂੰ ਪਛਾਣ ਹੋਈ ਅਤੇ ਹਾਲ ਹੀ 'ਚ ਇਸ ਨੂੰ ਚਿੰਤਾਜਨਤਕ ਦੇ ਤੌਰ 'ਤੇ ਦੇਖਿਆ ਗਿਆ। ਦੇਸ਼ ਦੇ 12 ਸੂਬਿਆਂ 'ਚ ਡੈਲਟਾ ਪਲੱਸ ਦੇ ਹੁਣ ਤੱਕ 52 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ।