ਓਵੈਸੀ ਦਾ ਐਲਾਨ, ਉੱਤਰ ਪ੍ਰਦੇਸ਼ 'ਚ 100 ਸੀਟਾਂ 'ਤੇ ਉਮੀਦਵਾਰ ਉਤਾਰੇਗੀ AIMIM

ਏਜੰਸੀ

ਖ਼ਬਰਾਂ, ਰਾਸ਼ਟਰੀ

ਓਵੈਸੀ ਨੇ ਟਵਿੱਟਰ 'ਤੇ ਟਵੀਟ ਕਰਦੇ ਹੋਏ ਲਿਖਿਆ ਕਿ ਉੱਤਰ ਪ੍ਰਦੇਸ਼ ਚੋਣਾਂ ਨੂੰ ਲੈ ਕੇ ਕੁਝ ਗੱਲਾਂ ਤੁਹਾਡੇ ਸਾਹਮਣੇ ਰੱਖ ਦੇਣਾ ਚਾਹੁੰਦਾ ਹਾਂ

Asaduddin Owaisi

ਹੈਦਰਾਬਾਦ-ਆਲ ਇੰਡੀਆ ਮਜਲਿਸ-ਏ-ਇੱਤੇਹਾਦੁਲ ਮੁਸਲਿਮੀਨ (ਏ.ਆਈ.ਐੱਮ.ਆਈ.ਐੱਮ.) ਦੇ ਪ੍ਰਧਾਨ ਅਸਦੁਧੀਨ ਓਵੈਸੀ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ 100 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਡੀ ਹੋਰ ਕਿਸੇ ਪਾਰਟੀ ਨਾਲ ਚੋਣ ਜਾਂ ਗਠਜੋੜ ਦੇ ਸਿਲਸਿਲੇ 'ਚ ਕੋਈ ਗੱਲਬਾਤ ਨਹੀਂ ਹੋਈ ਹੈ।

ਇਹ ਵੀ ਪੜ੍ਹੋ-ਆਪਣੇ ਪਾਸਪੋਰਟ ਨੂੰ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਇੰਝ ਕਰੋ ਲਿੰਕ

ਓਵੈਸੀ ਨੇ ਟਵਿੱਟਰ 'ਤੇ ਟਵੀਟ ਕਰਦੇ ਹੋਏ ਲਿਖਿਆ ਕਿ ਉੱਤਰ ਪ੍ਰਦੇਸ਼ ਚੋਣਾਂ ਨੂੰ ਲੈ ਕੇ ਕੁਝ ਗੱਲਾਂ ਤੁਹਾਡੇ ਸਾਹਮਣੇ ਰੱਖ ਦੇਣਾ ਚਾਹੁੰਦਾ ਹਾਂ। ਅਸੀਂ ਫੈਸਲਾ ਲਿਆ ਹੈ ਕਿ ਅਸੀਂ 100 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਾਂਗੇ, ਪਾਰਟੀ ਨੇ ਉਮੀਦਵਾਰਾਂ ਨੂੰ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਅਸੀਂ ਉਮੀਦਵਾਰ ਅਰਜ਼ੀ ਵੀ ਜਾਰੀ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਟਵੀਟ ਕੀਤਾ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਅਸੀਂ ਓਪੀ ਰਾਜਭਰ ਸਾਹਿਬ 'ਭਾਗੀਦਾਰੀ ਸੰਕਲਪ ਮੋਰਚਾ' ਦੇ ਨਾਲ ਹਾਂ। ਸਾਡੀ ਵੱਲ਼ੋਂ ਕਿਸੇ ਪਾਰਟੀ ਨਾਲ ਚੋਣਾਂ ਜਾਂ ਗਠਜੋੜ ਦੇ ਸਿਲਸਿਲੇ 'ਚ ਕੋਈ ਗੱਲਬਾਤ ਨਹੀਂ ਹੋਈ ਹੈ।

ਇਹ ਵੀ ਪੜ੍ਹੋ-ਹਾਂਗਕਾਂਗ 'ਚ 16 ਜਹਾਜ਼ਾਂ ਨੂੰ ਲੱਗੀ ਅੱਗ ਤੇ 10 ਕਿਸ਼ਤੀਆਂ ਡੁੱਬੀਆਂ 

ਇਹ ਵੀ ਪੜ੍ਹੋ-ਉੱਤਰ ਪ੍ਰਦੇਸ਼ ਬਣੇਗਾ 5 ਅੰਤਰਰਾਸ਼ਟਰੀ ਏਅਰਪੋਰਟ ਵਾਲਾ ਪਹਿਲਾ ਸੂਬਾ 

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਓਵੈਸੀ ਦੀ ਪਾਰਟੀ ਨੇ ਬਿਹਾਰ 'ਚ 20 ਸੀਟਾਂ 'ਤੇ ਉਮੀਦਵਾਰ ਉਤਾਰੇ ਸਨ। ਸੀਮਾਂਚਲ ਇਲਾਕੇ 'ਚ ਉਨ੍ਹਾਂ ਦੀ ਪਾਰਟੀ ਦੇ 5 ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ। ਇਸ ਤੋਂ ਬਾਅਦ ਇਸ ਸਾਲ ਮਈ 'ਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਵੀ ਓਵੈਸੀ ਦੀ ਪਾਰਟੀ ਨੇ ਉਥੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲ ਸਕੀ।