ਦਿੱਲੀ 'ਚ 20 ਟਮਾਟਰ ਹੁਣ 80 ਰੁਪਏ 'ਚ, ਹੋਰ ਸਬਜ਼ੀਆਂ ਦੇ ਭਾਅ ਅਸਮਾਨੀਂ ਚੜ੍ਹੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੀਂਹ ਕਾਰਨ ਕਈ ਸੂਬਿਆਂ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ

photo

 

ਨਵੀਂ ਦਿੱਲੀ: ਮਾਨਸੂਨ ਸ਼ੁਰੂ ਹੁੰਦੇ ਹੀ ਦਿੱਲੀ ਦੇ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਪਿਛਲੇ ਮਹੀਨੇ 20 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੁਣ 100 ਰੁਪਏ ਕਿਲੋ ਵਿਕ ਰਿਹਾ ਹੈ। ਇਸ ਤੋਂ ਇਲਾਵਾ ਭਿੰਡੀ, ਸ਼ਿਮਲਾ ਮਿਰਚ, ਮੂਲੀ, ਗੋਭੀ ਸਮੇਤ ਕਈ ਸਬਜ਼ੀਆਂ ਦੇ ਭਾਅ ਵਧ ਗਏ ਹਨ। ਸਬਜ਼ੀ ਵਪਾਰੀਆਂ ਦਾ ਕਹਿਣਾ ਹੈ ਕਿ ਬਾਰਸ਼ ਕਾਰਨ ਕਈ ਥਾਵਾਂ ’ਤੇ ਫ਼ਸਲ ਦਾ ਨੁਕਸਾਨ ਹੋਇਆ ਹੈ। ਅਜਿਹੇ 'ਚ ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਮੀਂਹ ਕਾਰਨ ਕਈ ਸੂਬਿਆਂ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਇਸ ਨਾਲ ਹਰੀਆਂ ਸਬਜ਼ੀਆਂ ਦੇ ਰੇਟ ਪ੍ਰਭਾਵਿਤ ਹੋਏ ਹਨ। ਦਿੱਲੀ ਦੀਆਂ ਮੰਡੀਆਂ ਵਿਚ ਸਭ ਤੋਂ ਵੱਧ ਟਮਾਟਰ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਸਨ ਪਰ ਉੱਥੇ ਸਿਰਫ਼ 40 ਫ਼ੀਸਦੀ ਫ਼ਸਲ ਹੀ ਬਚੀ ਹੈ। ਬੈਂਗਲੁਰੂ 'ਚ ਟਮਾਟਰ ਦੀ ਫ਼ਸਲ ਖ਼ਤਮ ਹੋ ਗਈ ਹੈ। ਨਤੀਜੇ ਵਜੋਂ, ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।