ਸੱਤ ਜਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਦੇਹਰਾਦੂਨ 'ਚ ਸਾਰੇ ਸਕੂਲ ਰਹਿਣਗੇ ਬੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰੀ ਮੀਂਹ ਦੀ ਚਿਤਾਵਨੀ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਦੇਹਰਾਦੂਨ ਜਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ।

Heavy rainfall orange alert in uttarakhand

ਨਵੀਂ ਦਿੱਲੀ : ਭਾਰੀ ਮੀਂਹ ਦੀ ਚਿਤਾਵਨੀ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਦੇਹਰਾਦੂਨ ਜਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ। ਜਿਲ੍ਹਾ ਅਧਿਕਾਰੀ ਦੇ ਨਿਰਦੇਸ਼ 'ਤੇ ਮੁੱਖ ਸਿੱਖਿਆ ਅਧਿਕਾਰੀ ਆਸ਼ਾਰਾਨੀ ਪੈਨੀਊਲੀ ਨੇ ਇਸਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਦੱਸਿਆ ਕਿ ਭਾਰੀ ਮੀਂਹ ਦੀ ਚਿਤਾਵਨੀ ਦੇ ਚਲਦੇ ਸ਼ਨੀਵਾਰ ਨੂੰ ਪੂਰੇ ਜਿਲ੍ਹੇ ਦੇ ਸਕੂਲਾਂ 'ਚ ਛੁੱਟੀ ਰਹੇਗੀ।

ਉਥੇ ਹੀ ਸੋਮਵਾਰ ਅਤੇ ਮੰਗਲਵਾਰ ਨੂੰ ਰਾਇਵਾਲਾ, ਸ਼ਿਆਮਪੁਰ, ਸੰਪੂਰਣ ਰਿਸ਼ੀਕੇਸ਼ ਨਗਰ, ਰਿਸ਼ੀਕੇਸ਼ ਗ੍ਰਾਮ ਸਭਾ ਅਤੇ ਵਿਸਥਾਪਿਤ ਖੇਤਰ ਦੇ ਸਰਕਾਰੀ ਅਤੇ ਨਿਜੀ ਸਾਰੇ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਰਾਜਧਾਨੀ ਸਮੇਤ ਸੂਬੇ ਦੇ ਸੱਤ ਜਿਲ੍ਹਿਆਂ 'ਚ ਅਗਲੇ 24 ਘੰਟਿਆਂ ਦੇ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ 'ਤੇ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਨੈਨੀਤਾਲ, ਚੰਪਾਵ , ਪਿਥੌਰਾਗੜ, ਚਮੋਲੀ, ਹਰਿਦੁਆਰ ਅਤੇ ਪੌੜੀ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।  ਸੂਬੇ ਦੇ ਹੋਰ ਇਲਾਕਿਆਂ 'ਚ ਵੀ ਭਾਰੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਕੇਂਦਰ ਨਿਦੇਸ਼ਕ ਬਿਕਰਮ ਸਿੰਘ ਨੇ ਦੱਸਿਆ ਕਿ ਸੂਬੇ 'ਚ ਦੋ ਅਗਸਤ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। 31 ਜੁਲਾਈ ਤੋਂ ਦੋ ਅਗਸਤ ਦੇ ਦੌਰਾਨ ਜਿਆਦਾਤਰ ਖੇਤਰਾਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।

Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ