ਕਸ਼ਮੀਰ ਵਿਚ 10,000 ਵਾਧੂ ਜਵਾਨਾਂ ਦੀ ਤੈਨਾਤੀ 'ਤੇ ਮਹਿਬੂਬਾ ਨੇ ਜਤਾਈ ਚਿੰਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਜੰਮੂ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਨੂੰ ਮਜਬੂਤੀ...

MHA issued order for deployment of additional troops in kashmir

ਨਵੀਂ ਦਿੱਲੀ: ਕੇਂਦਰ ਸਰਕਾਰ ਜੰਮੂ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਨੂੰ ਮਜਬੂਤੀ ਦੇਣ ਲਈ ਉੱਥੇ ਅਰਧ ਫ਼ੌਜੀ ਬਲਾਂ ਦੇ 10 ਹਜ਼ਾਰ ਵਧ ਜਵਾਨਾਂ ਨੂੰ ਤੈਨਾਤ ਕਰ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਦੇ ਘਾਟੀ ਵਿਚ 2 ਦਿਨਾਂ ਦੇ ਦੌਰੇ ਤੋਂ ਬਾਅਦ ਸਰਕਾਰ ਨੇ ਇਹ ਫ਼ੈਸਲਾ ਕੀਤਾ  ਹੈ। ਐਨਡੀਟੀਵੀ ਨੇ ਸੂਤਰਾਂ ਦੇ ਹਵਾਲੇ ਤੋਂ ਦਸਿਆ ਕਿ ਡੋਭਾਲ ਨੇ ਉੱਥੋਂ ਦੇ ਸੀਨੀਅਨ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ ਸੀ।

ਦਸ ਦਈਏ ਕਿ 25 ਜੁਲਾਈ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ ਜੰਮੂ ਕਸ਼ਮੀਰ ਵਿਚ ਕੇਂਦਰੀ ਫ਼ੌਜ ਪੁਲਿਸ ਬਲਾਂ ਦੀਆਂ 100 ਕੰਪਨੀਆਂ ਦੀ ਤੈਨਾਤੀ ਦਾ ਹੁਕਮ ਜਾਰੀ ਕੀਤਾ ਸੀ। ਜੰਮੂ ਕਸ਼ਮੀਰ ਵਿਚ ਵਾਧੂ ਜਵਾਨਾਂ ਦੀ ਤੈਨਾਤੀ ਨੂੰ ਲੈ ਕੇ ਉੱਥੇ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਇਕ ਟਵੀਟ ਕੀਤਾ ਹੈ। ਇਸ ਟਵੀਟ ਵਿਚ ਉਹਨਾਂ ਲਿਖਿਆ ਕਿ ਘਾਟੀ ਵਿਚ ਵਾਧੂ 10,000 ਜਵਾਨਾਂ ਦੀ ਤੈਨਾਤੀ ਦੇ ਕੇਂਦਰ ਦੇ ਫ਼ੈਸਲੇ ਤੋਂ ਲੋਕਾਂ ਵਿਚ ਡਰ ਦੀ ਭਾਵਨਾ ਪੈਦਾ ਹੋ ਗਈ ਹੈ।

ਕਸ਼ਮੀਰ ਵਿਚ ਸੁਰੱਖਿਆ ਬਲਾਂ ਦੀ ਕੋਈ ਕਮੀ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਲਿਖਿਆ ਕਿ ਜੰਮੂ ਕਸ਼ਮੀਰ ਇਕ ਰਾਜਨੀਤਿਕ ਸਮੱਸਿਆ ਹੈ ਜਿਸ ਨੂੰ ਫ਼ੌਜੀ ਤਰੀਕੇ ਨਾਲ ਹੱਲ ਨਹੀਂ ਕੀਤਾ ਜਾ ਸਕਦਾ। ਭਾਰਤ ਸਰਕਾਰ ਨੂੰ ਦੁਬਾਰਾ ਸੋਚਣ ਅਤੇ ਅਪਣੀ ਨੀਤੀ ਨੂੰ ਸੁਧਾਰਨ ਦੀ ਜ਼ਰੂਰਤ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।