ਕੋਰੋਨਾ ਵਾਇਰਸ : ਸਹੀ ਸਮੇਂ 'ਤੇ ਸਹੀ ਫ਼ੈਸਲਿਆਂ ਨਾਲ ਭਾਰਤ ਦੀ ਹਾਲਤ ਬਿਹਤਰ : ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਟੈਸਟਾਂ ਦੀ ਰੋਜ਼ਾਨਾਂ ਗਿਣਤੀ 10 ਲੱਖ ਤਕ ਵਧਾਉਣ ਦੀ ਕੋਸ਼ਿਸ਼

Narendra Modi

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਭਾਰਤ ਦੁਆਰਾ ਖੜੇ ਕੀਤੇ ਗਏ ਸਿਹਤ ਸਬੰਧੀ ਸਾਧਨਾਂ ਅਤੇ ਢਾਂਚੇ ਦੀ ਸਮਰੱਥਾ ਨੂੰ ਬੇਮਿਸਾਲ ਕਰਾਰ ਦਿੰਦਿਆਂ ਕਿਹਾ ਕਿ ਸਹੀ ਸਮੇਂ 'ਤੇ ਸਹੀ ਫ਼ੈਸਲੇ ਕਰਨ ਨਾਲ ਕੋਰੋਨਾ ਵਾਇਰਸ ਦੇ ਮਾਮਲੇ ਵਿਚ ਭਾਰਤ ਦੀ ਹਾਲਤ ਹੋਰ ਦੇਸ਼ਾਂ ਦੇ ਮੁਕਾਬਲੇ ਸੰਭਲੀ ਹੋਈ ਹੈ।

ਪ੍ਰਧਾਨ ਮੰਤਰੀ ਨੇ ਪਿੰਡਾਂ ਵਿਚ ਮੌਜੂਦ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿਤਾ ਤਾਕਿ ਪਿੰਡਾਂ ਵਿਚ ਕੋਰੋਨਾ ਨਾਲ ਲੜਾਈ ਕਮਜ਼ੋਰ ਨਾਲ ਪਵੇਅਤੇ ਹਿਕਾ ਕਿ ਅੱਜ ਭਾਰਤ ਵਿਚ ਪੰਜ ਲੱਖ ਤੋਂ ਵੱਧ ਟੈਸਟ ਹਰ ਰੋਜ਼ ਹੋ ਰਹੇ ਹਨ ਅਤੇ ਆਉਣ ਵਾਲੇ ਹਫ਼ਤਿਆਂ ਵਿਚ ਇਹ ਸਮਰੱਥਾ 10 ਲੱਖ ਰੋਜ਼ਾਨਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਪ੍ਰੋਗਰਾਮ ਵਿਚ ਨੋਇਡਾ, ਮੁੰਬਈ ਅਤੇ ਕੋਲਕਾਤਾ ਵਿਚ ਉੱਚ ਸਮਰੱਥਾ ਵਾਲੀਆਂ ਕੋਵਿਡ ਪਰਖ ਸਹੂਲਤਾਂ ਦੀ ਸ਼ੁਰੂਆਤ ਕਰਨ ਮਗਰੋਂ ਉਕਤ ਗੱਲਾਂ ਕਹੀਆਂ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਕਿਹਾ, 'ਦੇਸ਼ ਵਿਚ ਜਿਸ ਤਰ੍ਹਾਂ ਸਹੀ ਸਮੇਂ ਸਹੀ ਫ਼ੈਸਲੇ ਕੀਤੇ ਗਏ ਤਾਂ ਅੱਜ ਉਸੇ ਦਾ ਨਤੀਜਾ ਹੈ ਕਿ ਭਾਰਤ ਹੋਰ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਸੰਭਲੀ ਹੋਈ ਹਾਲਤ ਵਿਚ ਹੈ। ਅੱਜ ਸਾਡੇ ਦੇਸ਼ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਵੱਡੇ ਵੱਡੇ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਘੱਟ ਹਨ।'

ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ ਦੀ ਦਰ ਵੀ ਹੋਰ ਦੇਸ਼ਾਂ ਮੁਕਾਬਲੇ ਬਹੁਤ ਜ਼ਿਆਦਾ ਹੈ ਅਤੇ ਦਿਨੋਂ ਦਿਨ ਸੁਧਾਰ ਵੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਲਗਭਗ 10 ਲੱਖ ਪਹੁੰਚਣ ਵਾਲੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।