ਸਦਨ ਵਿਚ ਵਿਰੋਧੀਆਂ ਨੇ ਕੀਤੀ ਨਾਅਰੇਬਾਜ਼ੀ, ਦੋਵੇਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਾਸੂਸੀ ਮਾਮਲੇ ਨੂੰ ਲੈ ਕੇ ਸੰਸਦ ਵਿਚ ਹੰਗਾਮਾ ਜਾਰੀ ਹੈ। 11 ਵਜੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Parliament Monsoon Session: Both Houses of Parliament adjourned till 2pm

ਨਵੀਂ ਦਿੱਲੀ: ਪੇਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਸੰਸਦ ਵਿਚ ਹੰਗਾਮਾ ਜਾਰੀ ਹੈ। 11 ਵਜੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦਰਅਸਲ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਜਾਸੂਸੀ ਮਾਮਲੇ ਵਿਚ ਬਹਿਸ ਦੀ ਮੰਗ ਕੀਤੀ ਜਾ ਰਹੀ ਹੈ। ਅਜਿਹੇ ਵਿਚ ਹੰਗਾਮੇ ਨੂੰ ਦੇਖਦੇ ਹੋਏ ਸਦਨ ਦੀ ਕਾਰਵਾਈ ਪਹਿਲਾਂ 12 ਵਜੇ ਤੱਕ ਲਈ ਅਤੇ ਫਿਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਹੋਰ ਪੜ੍ਹੋ: ਵਿਰੋਧੀਆਂ ਦੇ ਹੰਗਾਮੇ ’ਤੇ ਭੜਕੇ PM- ਕਾਂਗਰਸ ਸੰਸਦ ਨਹੀਂ ਚੱਲਣ ਦੇ ਰਹੀ, ਜਨਤਾ ਸਾਹਮਣੇ ਬੇਨਕਾਬ ਕਰੋ

ਉਧਰ ਲੋਕ ਸਭਾ ਵਿਚ ਵੀ ਵਿਰੋਧੀਆਂ ਦੀ ਨਾਅਰੇਬਾਜ਼ੀ ਦੇ ਚਲਦਿਆਂ ਕਾਰਵਾਈ ਪਹਿਲਾਂ 11.45 ਤੱਕ ਅਤੇ ਫਿਰ 12 ਵਜੇ ਤੱਕ ਮੁਲਤਵੀ ਕੀਤੀ ਗਈ। 12 ਵਜੇ ਕਾਰਵਾਈ ਸ਼ੁਰੂ ਹੁੰਦਿਆਂ ਹੀ ਲੋਕ ਸਭਾ 12.30 ਵਜੇ ਤੱਕ ਮੁਲਤਵੀ ਹੋ ਗਈ। ਇਸ ਤੋਂ ਬਾਅਦ ਫਿਰ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਹੋਰ ਪੜ੍ਹੋ: ਤਾਲਿਬਾਨ ਦਾ ਬਿਆਨ- ਪੱਤਰਕਾਰ ਦਾਨਿਸ਼ ਸਿੱਦਕੀ ਅਪਣੀ ਮੌਤ ਲਈ ਖੁਦ ਜ਼ਿੰਮੇਵਾਰ, ਨਹੀਂ ਮੰਗਾਂਗੇ ਮੁਆਫ਼ੀ'

ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਦੋਵੇਂ ਸਦਨਾਂ ਵਿਚ ਜ਼ੋਰਦਾਰ ਹੰਗਾਮਾ ਜਾਰੀ ਰਿਹਾ। ਕਾਂਗਰਸ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਪੇਗਾਸਸ ਮੁੱਦੇ ਉੱਤੇ ਚਰਚਾ ਕੀਤਾ ਜਾਵੇ। ਦੱਸ ਦਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਦਾ ਇਹ ਦੂਸਰਾ ਹਫ਼ਤਾ ਹੈ। ਪਹਿਲੇ ਹਫਤੇ ਭਾਰੀ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਹੀ ਤਰ੍ਹਾਂ ਨਹੀਂ ਚੱਲ ਸਕੀ।

ਹੋਰ ਪੜ੍ਹੋ: ਅਸਾਮ-ਮਿਜ਼ੋਰਮ ਹਿੰਸਾ 'ਤੇ ਰਾਹੁਲ ਗਾਂਧੀ ਦਾ ਆਰੋਪ, ‘ਗ੍ਰਹਿ ਮੰਤਰੀ ਨੇ ਦੇਸ਼ ਨੂੰ ਫਿਰ ਨਿਰਾਸ਼ ਕੀਤਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਸੰਸਦੀ ਦਲ ਦੀ ਬੈਠਕ ਵਿਚ ਕਾਂਗਰਸ ’ਤੇ ਹਮਲਾ ਬੋਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਸਦਨ ਦੀ ਕਾਰਵਾਈ ਨਹੀਂ ਚੱਲਣ ਦੇ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਕੋਵਿਡ-19 ’ਤੇ ਬੈਠਕ ਬੁਲਾਈ ਗਈ ਤਾਂ ਕਾਂਗਰਸ ਨੇ ਬਾਈਕਾਰ ਵੀ ਕੀਤਾ ਅਤੇ ਹੋਰ ਧਿਰਾਂ ਨੂੰ ਵੀ ਆਉਣ ਤੋਂ ਰੋਕਿਆ। ਪ੍ਰਧਾਨ ਮੰਤਰੀ ਨੇ ਭਾਜਪਾ ਸੰਸਦ ਮੈਂਬਰਾਂ ਨੂੰ ਸੁਚੇਤ ਕੀਤਾ ਕਿ ਉਹ ਕਾਂਗਰਸ ਅਤੇ ਵਿਰੋਧੀਆਂ ਦੇ ਇਸ ‘ਕੰਮ’ ਦਾ ਜਨਤਾ ਅਤੇ ਮੀਡੀਆ ਸਾਹਮਣੇ ਪਰਦਾਫਾਸ਼ ਕਰਨ।