VIP ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਕਰਨਾ ਚਾਹੀਦਾ ਹੈ ਪਰਹੇਜ਼: ਸ਼ਰਦ ਪਵਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ 192 ਲੋਕਾਂ ਦੀ ਮੌਤ ਹੋ ਗਈ ਹੈ

Sharad Pawar

ਮੁੰਬਈ - ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਮੰਗਲਵਾਰ ਨੂੰ ਕਿਹਾ ਕਿ ਵੀਆਈਪੀ ਲੋਕਾਂ ਨੂੰ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੁੰਦੇ ਹਨ। ਹੜ੍ਹ ਰਾਹਤ ਕਾਰਜਾਂ ਵਿਚ ਉਹਨਾਂ ਦੀ ਪਾਰਟੀ ਦੇ ਯੋਗਦਾਨ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਕਿਹਾ ਕਿ ਉਹ ਨਿੱਜੀ ਤਜ਼ਰਬੇ ਤੋਂ ਕਹਿ ਸਕਦੇ ਹਨ ਕਿ ਬਚਾਅ ਕਾਰਜ ਨਾਲ ਸਿੱਧੇ ਤੌਰ ‘ਤੇ ਸਬੰਧ ਨਾ ਰੱਖਣ ਵਾਲੇ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਪਵਾਰ ਨੇ ਕਿਹਾ ਕਿ ਵੀਆਈਪੀ ਦੌਰੇ ਨਾਲ ਸਥਾਨਕ ਮਸ਼ੀਨਰੀ ਅਤੇ ਅਧਿਕਾਰੀਆਂ 'ਤੇ ਬੇਲੋੜਾ ਦਬਾਅ ਪੈਦਾ ਹੁੰਦਾ ਹੈ ਅਤੇ ਬਚਾਅ ਕਾਰਜ ਉਹਨਾਂ ਦਾ ਧਿਆਨ ਭਟਕਾਉਂਦੇ ਹਨ। ਮੰਗਲਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਬੀ.ਐੱਸ. ਕੋਸ਼ਯਾਰੀ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ 'ਤੇ ਚੁਟਕੀ ਲੈਂਦਿਆਂ ਪਵਾਰ ਨੇ ਕਿਹਾ ਕਿ ਉਹ ਸੂਬੇ ਨੂੰ ਪੈਸਾ ਅਤੇ ਕੇਂਦਰ ਸਰਕਾਰ ਤੋਂ ਵਧੇਰੇ ਮੁਆਵਜ਼ਾ ਦਿਵਾਉਣ ਵਿਚ ਮਦਦ ਕਰਨ।

ਇਹ ਵੀ ਪੜ੍ਹੋ -  ਪਤੀ ਨੂੰ ਗੁੱਸੇ 'ਚ ਬੋਲੀ ਸ਼ਿਲਪਾ, ਕਿਹਾ 'ਜਦ ਸਾਡੇ ਕੋਲ ਸਭ ਕੁਝ ਹੈ, ਫਿਰ ਇਹ ਕਰਨ ਦੀ ਕੀ ਲੋੜ ਸੀ'

ਪਵਾਰ ਨੇ ਕਿਹਾ ਕਿ ਐਨਸੀਪੀ ਅਗਲੇ ਦੋ-ਤਿੰਨ ਦਿਨਾਂ ਵਿਚ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਅਤੇ ਬਚਾਅ ਸਮੱਗਰੀ ਭੇਜੇਗੀ। ਸੂਬਾ ਸਰਕਾਰ ਅਨੁਸਾਰ ਮਹਾਰਾਸ਼ਟਰ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ 192 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 2,29,074 ਲੋਕਾਂ ਨੂੰ ਹੜ੍ਹ ਅਤੇ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।