ਸਾਡੀ ਸਰਕਾਰ ਕਿਸਾਨਾਂ ਦਾ ਦੁੱਖ ਦਰਦ ਸਮਝਣ ਵਾਲੀ ਸਰਕਾਰ ਹੈ-PM ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

9 ਸਾਲਾਂ 'ਚ ਅਸੀਂ ਬੀਜ ਤੋਂ ਬਾਜ਼ਾਰ ਤੱਕ ਕਿਸਾਨਾਂ ਦੇ ਹੱਕ 'ਚ ਫ਼ੈਸਲੇ ਲਏ

photo

 

ਜੈਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਰਾਜਸਥਾਨ ਦੇ ਸੀਕਰ ਪਹੁੰਚੇ। ਇਥੇ ਉਨ੍ਹਾਂ ਨੇ ਇਕ ਜਨਤਕ ਪ੍ਰੋਗਰਾਮ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਹੱਤਵਪੂਰਨ ਕਦਮ ਵਜੋਂ ਸੀਕਰ ਵਿਚ 1.25 ਲੱਖ ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰ ਨੂੰ ਦੇਸ਼ ਨੂੰ ਸਮਰਪਿਤ ਕੀਤੇ। ਸਰਕਾਰ ਦੇਸ਼ ਵਿਚ ਪ੍ਰਚੂਨ ਖਾਦ ਦੀਆਂ ਦੁਕਾਨਾਂ ਨੂੰ ਪੜਾਅਵਾਰ ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ ਵਿਚ ਤਬਦੀਲ ਕਰ ਰਹੀ ਹੈ।

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਪੰਜਾਬ ਵਲ ਵਧਾਇਆ ਮਦਦ ਦਾ ਹੱਥ, ਕਿਹਾ- 'ਇਸ ਧਰਤੀ ਨੇ ਮੈਨੂੰ ਬਹੁਤ ਕੁਝ ਦਿਤਾ, ਹੁਣ ਮੇਰੀ ਵਾਰੀ'

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੇ ਦਰਦ ਅਤੇ ਦੁੱਖ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਪਿਛਲੇ 9 ਸਾਲਾਂ 'ਚ ਲਗਾਤਾਰ ਕਿਸਾਨਾਂ ਦੇ ਹਿੱਤ 'ਚ ਫੈਸਲੇ ਲਏ ਹਨ| ਇਸ ਦੇ ਨਾਲ ਹੀ ਮੋਦੀ ਨੇ ਕਿਸਾਨਾਂ ਨੂੰ ਭਰੋਸਾ ਦਿਤਾ ਕਿ ਕੇਂਦਰ ਸਰਕਾਰ ਯੂਰੀਆ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ।

ਇਹ ਵੀ ਪੜ੍ਹੋ: ਕਿਸਾਨਾਂ ਲਈ ਖ਼ੁਸਖ਼ਬਰੀ, PM ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਦੀ 14ਵੀਂ ਕਿਸ਼ਤ ਕੀਤੀ ਜਾਰੀ  

ਉਨ੍ਹਾਂ ਕਿਹਾ, “ਕਿਸਾਨ ਦੀ ਤਾਕਤ, ਕਿਸਾਨ ਦੀ ਮਿਹਨਤ ਮਿੱਟੀ ਵਿਚੋਂ ਵੀ ਸੋਨਾ ਕੱਢਦੀ ਹੈ। ਇਸ ਲਈ ਸਾਡੀ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇੰਨੇ ਦਹਾਕਿਆਂ ਬਾਅਦ ਅੱਜ ਦੇਸ਼ ਵਿਚ ਅਜਿਹੀ ਸਰਕਾਰ ਆਈ ਹੈ, ਜੋ ਕਿਸਾਨ ਦੇ ਦੁੱਖ ਦਰਦ ਨੂੰ ਸਮਝਦੀ ਹੈ, ਕਿਸਾਨ ਦੀ ਚਿੰਤਾ ਨੂੰ ਸਮਝਦੀ ਹੈ, ਇਸੇ ਲਈ ਪਿਛਲੇ 9 ਸਾਲਾਂ ਵਿਚ ਲਗਾਤਾਰ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲਏ ਗਏ ਹਨ। ਮੋਦੀ ਨੇ ਕਿਹਾ, “ਸਾਡੀ ਸਰਕਾਰ ਯੂਰੀਆ ਦੀਆਂ ਕੀਮਤਾਂ ਕਾਰਨ ਭਾਰਤ ਦੇ ਕਿਸਾਨਾਂ ਨੂੰ ਨੁਕਸਾਨ ਨਹੀਂ ਝੱਲਣ ਦੇਵੇਗੀ। ਦੇਸ਼ ਦਾ ਕਿਸਾਨ ਇਸ ਸੱਚਾਈ ਨੂੰ ਦੇਖ ਅਤੇ ਅਨੁਭਵ ਕਰ ਰਿਹਾ ਹੈ।