ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਬੋਲੇ ਹਰੀਸ਼ ਰਾਵਤ, 'ਸਭ ਕੰਟਰੋਲ 'ਚ ਹੈ'
ਕੁਝ ਸਮੱਸਿਆਵਾਂ ਆਈਆਂ ਹਨ ਪਰ ਅਸੀਂ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਥਿਤੀ ਕੰਟਰੋਲ ਵਿਚ ਹਨ।
ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਵਿਚਾਲੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਅੱਜ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ। ਇਸ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਭ ਕੁਝ ਕੰਟਰੋਲ ਵਿਚ ਹੈ। ਮੈਂ ਕਾਂਗਰਸ ਪ੍ਰਧਾਨ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕਿਹਾ ਹੈ ਕਿ ਸਾਰੇ ਉਹਨਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੇ। ਇੱਥੇ ਕੁਝ ਸਮੱਸਿਆਵਾਂ ਆਈਆਂ ਹਨ ਪਰ ਅਸੀਂ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਥਿਤੀ ਕੰਟਰੋਲ ਵਿਚ ਹਨ।
ਇਥੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਚਾਲੇ ਬੀਤੇ ਕੁਝ ਦਿਨਾਂ ਤੋਂ ਸਿਆਸੀ ਕਲੇਸ਼ ਚੱਲ ਰਿਹਾ ਹੈ। ਕੈਬਨਿਟ ਮੰਤਰੀਆਂ ਸਣੇ ਕੁਝ ਵਿਧਾਇਕ ਪੰਜਾਬ ਮੁੱਖ ਮੰਤਰੀ ਤੋਂ ਨਾਰਾਜ਼ ਚੱਲ ਰਹੇ ਹਨ। ਇਸ ਦੌਰਾਨ ਇਨ੍ਹਾਂ ਮੰਤਰੀਆਂ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਪਰ ਇਸ ਦੌਰਾਨ ਹਰੀਸ਼ ਰਾਵਤ ਵਲੋਂ ਸਾਫ ਕਰ ਦਿੱਤਾ ਗਿਆ ਕਿ 2022 ਦੀਆਂ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ।