ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ 'ਤੇ ਭੜਕੇ ਰਾਹੁਲ ਗਾਂਧੀ, ‘ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗੇ'

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।

Rahul Gandhi slams Centre over agriculture laws

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi slams Centre over agriculture laws) ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕੇਂਦਰ ਸਰਕਾਰ ਨੂੰ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਕਿਹਾ।

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਨੂੰ ਮਿਲੇ ਸੋਨੂੰ ਸੂਦ, 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਲਈ ਬਣੇ ਬਰੈਂਡ ਅੰਬੈਸਡਰ

ਉਹਨਾਂ ਲਿਖਿਆ, ‘ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗੇ, ਦੋਸਤਾਂ ਨੂੰ ਭੇਂਟ ਨਹੀਂ ਦੇਣ ਦੇਵਾਂਗੇ। ਖੇਤੀ ਵਿਰੋਧੀ ਕਾਨੂੰਨ ਵਾਪਸ ਲਓ! #FarmersProtest’

ਹੋਰ ਪੜ੍ਹੋ: ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਕੱਲ੍ਹ ਉਦਘਾਟਨ ਕਰਨਗੇ ਪੀਐਮ ਮੋਦੀ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਆਗੂ ਖੇਤੀ ਕਾਨੂੰਨਾਂ ਵਿਰੁੱਧ ਕੇਂਦਰ ਸਰਕਾਰ ’ਤੇ ਹਮਲਾ ਬੋਲ ਚੁੱਕੇ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ 9 ਮਹੀਨੇ ਤੋਂ ਜਾਰੀ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਦੇਸ਼ ਭਰ ਵਿਚ ਪ੍ਰਦਰਸ਼ਨ ਕਰ ਰਹੇ ਹਨ।