Ravneet Bittu: ਰਵਨੀਤ ਬਿੱਟੂ ਬਣੇ ਰਾਜਸਥਾਨ ਤੋਂ ਰਾਜ ਸਭਾ ਸੰਸਦ ਮੈਂਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

Ravneet Bittu: ਰਵਨੀਤ ਬਿੱਟੂ ਬਿਨਾਂ ਵਿਰੋਧ ਦੇ ਸੰਸਦ ਮੈਂਬਰ ਚੁਣੇ ਗਏ

Ravneet Bittu became Rajya Sabha Member of Parliament from Rajasthan

 

Ravneet Bittu: ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਬਣ ਗਏ ਹਨ। ਰਵਨੀਤ ਬਿੱਟੂ ਬਿਨਾਂ ਵਿਰੋਧ ਦੇ ਸੰਸਦ ਮੈਂਬਰ ਚੁਣੇ ਗਏ। ਇਸ ਤੋਂ ਇਲਾਵਾ ਹਰਿਆਣਾ ਤੋਂ ਕਿਰਨ ਚੌਧਰੀ ਅਤੇ ਅਭਿਸ਼ੇਕ ਮਨੂ ਸਿੰਧਵੀ ਵੀ ਰਾਜਸਭਾ ਪਹੁੰਚ ਗਏ ਹਨ।

ਸਿਆਸਤ ਨਾਲ ਜੁੜੀ ਇਸ ਸਮੇਂ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ ਅੱਜ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਰਾਜ ਸਭਾ ਜ਼ਿਮਨੀ ਚੋਣਾਂ 'ਚ ਭਾਜਪਾ ਨੇ 12 ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਖਿਲਾਫ ਵਿਰੋਧੀ ਧਿਰ ਨੇ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ।

ਅੱਜ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ ਅਤੇ ਹੁਣ ਵਿਰੋਧੀ ਪਾਰਟੀ ਵੱਲੋਂ ਕੋਈ ਉਮੀਦਵਾਰ ਨਾ ਖੜ੍ਹੇ ਕਰਨ 'ਤੇ ਰਾਜਸਥਾਨ ਵਿੱਚ ਵੋਟਿੰਗ ਨਹੀਂ ਹੋਵੇਗੀ ਅਤੇ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਇਸੇ ਤਰ੍ਹਾਂ ਕਿਰਨ ਚੌਧਰੀ ਹਰਿਆਣਾ ਤੋਂ ਰਾਜ ਸਭਾ ਮੈਂਬਰ ਅਤੇ ਅਭਿਸ਼ੇਕ ਮਨੂ ਸਿੰਘਾਨੀ ਤੇਲੰਗਾਨਾ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ।

ਦੱਸ ਦੇਈਏ ਕਿ ਬਿੱਟੂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਲੁਧਿਆਣਾ ਤੋਂ ਵਿਧਾਇਕ ਰਵਨੀਤ ਬਿੱਟੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਸਨੇ ਭਾਜਪਾ ਦੀ ਤਰਫੋਂ ਲੋਕ ਸਭਾ ਚੋਣ ਲੜੀ ਸੀ ਜਿਸ ਵਿੱਚ ਉਹ ਰਾਜਾ ਵਡਿੰਗ ਤੋਂ ਹਾਰ ਗਏ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੇਲ ਮੰਤਰੀ ਬਣਾਇਆ ਗਿਆ।