ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਸ਼ੁੱਕਰਵਾਰ ਨੂੰ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ..

Petrol Diesel Prices

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਸ਼ੁੱਕਰਵਾਰ ਨੂੰ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ 15 ਪੈਸੇ ਮਹਿੰਗਾ ਹੋਇਆ ਹੈ ਜਿਸ ਮਗਰੋਂ 74.34 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 10 ਪੈਸੇ ਦੇ ਵਾਧੇ ਨਾਲ 67.24 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ 15 ਪੈਸੇ ਦੇ ਵਾਧੇ ਨਾਲ 77.03 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 10 ਪੈਸੇ ਦੀ ਤੇਜ਼ੀ ਨਾਲ 69.66 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 14 ਪੈਸੇ ਦੇ ਵਾਧੇ ਨਾਲ 72.55 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 10 ਪੈਸੇ ਦੇ ਵਾਧੇ ਨਾਲ 65.38 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਦੱਸ ਦੇਈਏ ਕਿ ਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਡਰੋਨ ਹਮਲਿਆਂ ਤੋਂ ਬਾਅਦ ਇਸ ਦਾ ਸਿੱਧਾ ਅਸਰ ਪੈਟਰੋਲ ਤੇ ਡੀਜ਼ਲ ਕੀਮਤਾਂ ਦੇ ਦਿਖਾਈ ਦੇ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਦੇਖਿਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ