ਭਾਰਤ ਬੰਦ: ਹੱਕਾਂ ਲਈ ਸਿੰਘੂ ਬਾਰਡਰ 'ਤੇ ਡਟੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਾਰਟ ਅਟੈਕ ਦੱਸਿਆ ਜਾ ਰਿਹਾ ਹੈ ਮੌਤ ਦਾ ਕਾਰਨ

death

 

ਸੋਨੀਪਤ: ਭਾਰਤ ਬੰਦ ਅੰਦੋਲਨ ਦੇ ਦੌਰਾਨ ਸਿੰਘੂ ਬਾਰਡਰ 'ਤੇ ਹੱਕਾਂ ਲਈ ਡਟੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਸੋਮਵਾਰ ਸਵੇਰੇ ਮੌਤ ਹੋ ਗਈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਹੈ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਭੇਜ ਦਿੱਤਾ ਹੈ।

 

 

ਮ੍ਰਿਤਕ ਦੀ ਪਛਾਣ ਬਘੇਲ ਰਾਮ (55) ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਖੇਲਾ ਦਾ ਵਸਨੀਕ ਹੈ, ਜੋ ਕਿ ਸਿੰਘੂ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਣ ਆਇਆ ਸੀ।

 

 

ਬਘੇਲ ਰਾਮ 18 ਸਤੰਬਰ ਨੂੰ ਦੁਬਾਰਾ ਸਿੰਘੂ ਬਾਰਡਰ  ਗਿਆ ਸੀ। ਉਹ ਸੋਮਵਾਰ ਸਵੇਰੇ ਆਪਣੇ ਤੰਬੂ ਵਿੱਚ ਮ੍ਰਿਤਕ ਪਾਏ ਗਏ। ਜਦੋਂ ਸਾਥੀ ਕਿਸਾਨਾਂ ਨੇ ਉਨ੍ਹਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਾ ਉੱਠੇ।

 

 

ਇਸ 'ਤੇ ਡਾਕਟਰ ਨੂੰ ਬੁਲਾ ਕੇ ਜਾਂਚ ਕੀਤੀ ਗਈ, ਜਿਥੇ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਨਰਲ ਹਸਪਤਾਲ ਭੇਜ ਦਿੱਤਾ ਹੈ। ਬਘੇਲ ਰਾਮ ਲਗਾਤਾਰ ਕਿਸਾਨ ਅੰਦੋਲਨ ਵਿੱਚ ਸੇਵਾ ਨਿਭਾ ਰਹੇ ਸਨ। ਉਹ ਕੁਝ ਦਿਨ ਪਹਿਲਾਂ ਹੀ ਵਾਪਸ ਚਲੇ ਗਏ ਸਨ ਅਤੇ ਹੁਣ 18 ਸਤੰਬਰ  ਨੂੰ ਵਾਪਸ ਸਿੰਘੂ ਬਾਰਡਰ ਆ ਗਏ ਸਨ।

 

 

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੂੰ ਇਸ ਭਾਰਤ ਬੰਦ ਵਿੱਚ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਮਿਲਿਆ ਹੈ। ਕਾਂਗਰਸ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।