ਪਾਕਿਸਤਾਨ ਤੋਂ ਨਸ਼ਾ ਤਸਕਰੀ ਦਾ ਮਾਮਲਾ: ਇਕ ਸਾਲ ਤਕ ਗੁਜਰਾਤ ਜੇਲ 'ਚੋਂ ਬਾਹਰ ਨਹੀਂ ਆ ਸਕੇਗਾ ਲਾਰੈਂਸ ਬਿਸ਼ਨੋਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਚੰਡੀਗੜ੍ਹ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਕਿ ਸੋਨੂੰ ਸ਼ਾਹ ਕਤਲ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਜਾਵੇ

Lawrence Bishnoi



ਚੰਡੀਗੜ੍ਹ: ਸ਼ਹਿਰ ਦੇ ਮਸ਼ਹੂਰ ਸੋਨੂੰ ਸ਼ਾਹ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ। ਚੰਡੀਗੜ੍ਹ ਪੁਲਿਸ ਨੇ ਮੰਗਲਵਾਰ ਨੂੰ ਅਦਾਲਤ ਵਿਚ ਜਵਾਬ ਦਿਤਾ ਕਿ ਲਾਰੈਂਸ ਹੁਣ ਪੰਜਾਬ ਦੀ ਬਠਿੰਡਾ ਜੇਲ ਵਿਚ ਨਹੀਂ ਹੈ। ਸੂਚਨਾ ਮਿਲੀ ਹੈ ਕਿ ਉਹ ਅਹਿਮਦਾਬਾਦ ਦੀ ਸਾਬਰਮਤੀ ਜੇਲ ਵਿਚ ਬੰਦ ਹੈ। ਉਸ ਨੂੰ ਇਕ ਸਾਲ ਲਈ ਗੁਜਰਾਤ ਤੋਂ ਬਾਹਰ ਨਹੀਂ ਲਿਆਂਦਾ ਜਾ ਸਕਦਾ। ਇਸ ਲਈ ਹੁਣ ਉਸ ਨੂੰ ਚੰਡੀਗੜ੍ਹ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਬੀਤੇ ਦਿਨੀਂ ਅੰਮ੍ਰਿਤਸਰ ਵਿਚ ਹੋਈ ਫਾਇਰਿੰਗ 'ਚ ਜ਼ਖ਼ਮੀ ਨੌਜਵਾਨ ਨੇ ਵੀ ਤੋੜਿਆ ਦਮ 

ਚੰਡੀਗੜ੍ਹ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਕਿ ਸੋਨੂੰ ਸ਼ਾਹ ਕਤਲ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਜਾਵੇ ਅਤੇ ਕੇਸ ਦੀ ਸੁਣਵਾਈ ਵੀਡੀਉ ਕਾਨਫਰੰਸਿੰਗ ਰਾਹੀਂ ਹੀ ਚਲਾਈ ਜਾਵੇ। ਚਾਰ ਸਾਲ ਪਹਿਲਾਂ ਅਣਪਛਾਤੇ ਸ਼ੂਟਰਾਂ ਨੇ ਬੁੜੈਲ ਵਿਚ ਪ੍ਰਾਪਰਟੀ ਡੀਲਰ ਅਤੇ ਫਾਈਨਾਂਸਰ ਸੋਨੂੰ ਸ਼ਾਹ ਦੇ ਦਫ਼ਤਰ ਵਿਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ।

ਇਹ ਵੀ ਪੜ੍ਹੋ: ਨਿੱਝਰ ਕਤਲ ਕਾਂਡ ਬਾਰੇ ਕੈਨੇਡਾ ਦੇ ਦੋਸ਼ਾਂ ’ਤੇ ਪਹਿਲੀ ਵਾਰੀ ਜਨਤਕ ਤੌਰ ’ਤੇ ਬੋਲੇ ਵਿਦੇਸ਼ ਮੰਤਰੀ

ਚੰਡੀਗੜ੍ਹ ਪੁਲਿਸ ਨੇ ਮਾਮਲੇ ਵਿਚ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਬਾਅਦ ਵਿਚ ਖੁਲਾਸਾ ਹੋਇਆ ਕਿ ਇਹ ਕਤਲ ਲਾਰੈਂਸ ਬਿਸ਼ਨੋਈ ਨੇ ਕਰਵਾਇਆ ਸੀ। ਇਸ ਕੇਸ ਵਿਚ 8 ਮੁਲਜ਼ਮ ਹਨ ਪਰ ਉਨ੍ਹਾਂ ਵਿਰੁਧ ਅਜੇ ਤਕ ਦੋਸ਼ ਤੈਅ ਨਹੀਂ ਹੋਏ। ਪਿਛਲੇ ਮਹੀਨੇ ਜ਼ਿਲ੍ਹਾ ਅਦਾਲਤ ਨੇ ਪੁਲਿਸ ਨੂੰ ਹੁਕਮ ਦਿਤਾ ਸੀ ਕਿ ਕਿਸੇ ਇਕ ਤਰੀਕ ਨੂੰ ਸਾਰੇ ਮੁਲਜ਼ਮਾਂ ਨੂੰ ਚੰਡੀਗੜ੍ਹ ਅਦਾਲਤ ਲਿਆਂਦਾ ਜਾਵੇ ਤਾਂਕਿ ਕੇਸ ਦੀ ਕਾਰਵਾਈ ਅੱਗੇ ਵਧ ਸਕੇ।