ਦਿੱਲੀ 'ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ, 5 ਨਵੰਬਰ ਨੂੰ ਪੂਰੇ ਦੇਸ਼ 'ਚ ਚੱਕਾ ਜਾਮ ਕਰਨ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਦੇ ਅੰਦੋਲਨ ਤੋਂ ਪ੍ਰਭਾਵਿਤ ਹੋਈਆਂ ਦੂਜੇ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ

farmers organizations meeting

ਨਵੀਂ ਦਿੱਲੀ- ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨੇ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ 5 ਨਵੰਬਰ ਨੂੰ ਦੇਸ਼ ਭਰ ਵਿੱਚ 4 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਸਾਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਪੰਜਾਬ ਦੇ ਸੰਘਰਸ਼ ਤੋਂ ਕਾਫੀ ਪ੍ਰਭਾਵਿਤ ਹੋਈਆਂ ਹਨ।

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੌਮੀ ਪੱਧਰ ’ਤੇ 26 ਤੇ 27 ਨਵੰਬਰ ਦਾ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।  ਦਰਅਸਲ ਦੇਸ਼ ਭਰ ਦੀਆਂ 250 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੌਮੀ ਪੱਧਰ ਦਾ ਸੰਘਰਸ਼ ਵਿੱਢਣ ਬਾਰੇ ਅੱਜ ਦਿੱਲੀ ਵਿਖੇ ਮੀਟਿੰਗ ਕੀਤੀ ਗਈ। ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਇਸ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।

ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਨੇ ਮੀਟਿੰਗ ਕਰਕੇ ਮੰਥਨ ਕੀਤਾ ਹੈ।  ਇਸ ਮੀਟਿੰਗ ਵਿਚ ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿਆਪੀ ਅੰਦੋਲਨ 'ਤੇ ਚਰਚਾ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 30ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਸਨ।