ਜੰਮੂ ਕਸ਼ਮੀਰ 'ਚ ਜ਼ਮੀਨ ਖਰੀਦਣ ਦੀ ਮਿਲੀ ਅਜ਼ਾਦੀ, ਮੋਦੀ ਸਰਕਾਰ ਦਾ ਵੱਡਾ ਫੈਸਲਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸਥਾਨਕ ਨਿਵਾਸੀ ਹੋਣ ਦੇ ਸਬੂਤ ਦੀ ਲੋੜ ਨਹੀਂ

Centre notifies land law; anyone can now buy land in Jammu and Kashmir, Ladakh

ਸ਼੍ਰੀਨਗਰ - ਜੰਮੂ ਕਸ਼ਮੀਰ ਵਿਚ ਹੁਣ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਵੱਸ ਸਕਦਾ ਹੈ। ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ਦੀ ਜ਼ਮੀਨ ਬਾਰੇ ਵੱਡਾ ਫੈਸਲਾ ਲੈਂਦਿਆ ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਕੋਈ ਵੀ ਵਿਅਕਤੀ ਜੰਮੂ ਕਸ਼ਮੀਰ ਵਿੱਚ ਜ਼ਮੀਨ ਖਰੀਦ ਸਕਦਾ ਹੈ। ਹਾਲਾਂਕਿ, ਖੇਤੀ ਵਾਲੀ ਜ਼ਮੀਨ 'ਤੇ ਪਾਬੰਦੀ ਜਾਰੀ ਰਹੇਗੀ। 

ਗ੍ਰਹਿ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ 'ਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਜੰਮੂ-ਕਸ਼ਮੀਰ ਵਿਚ ਬਾਹਰੀ ਉਦਯੋਗ ਸਥਾਪਤ ਕੀਤਾ ਜਾਵੇ, ਇਸ ਲਈ ਉਦਯੋਗਿਕ ਜ਼ਮੀਨ ਵਿਚ ਨਿਵੇਸ਼ ਕਰਨ ਦੀ ਜ਼ਰੂਰਤ ਹੈ ਪਰ ਕਾਸ਼ਤ ਕੀਤੀ ਜ਼ਮੀਨ ਕੇਵਲ ਰਾਜ ਦੇ ਲੋਕਾਂ ਲਈ ਰਹੇਗੀ।

ਹੁਣ ਤੱਕ ਸਿਰਫ਼ ਜੰਮੂ ਕਸ਼ਮੀਰ ਦੇ ਵਸਨੀਕ ਹੀ ਜਮੀਨ ਖਰੀਦ ਸਕਦੇ ਸਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਬਾਹਰਲੇ ਲੋਕ ਵੀ ਕਸ਼ਮੀਰ ਵਿਚ ਵੱਸ ਸਕਣਗੇ ਅਤੇ ਉਦਯੋਗ ਨੂੰ ਵੀ ਹੁਲਾਰਾ ਮਿਲੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਜੰਮੂ ਕਸ਼ਮੀਰ ਪੁਨਰਗਠਨ ਐਕਟ ਦੇ ਤਹਿਤ ਲਿਆ ਹੈ, ਜਿਸ ਤਹਿਤ ਕੋਈ ਵੀ ਭਾਰਤੀ ਹੁਣ ਜੰਮੂ-ਕਸ਼ਮੀਰ ਵਿੱਚ ਕਿਸੇ ਫੈਕਟਰੀ, ਮਕਾਨ ਜਾਂ ਦੁਕਾਨ ਲਈ ਜ਼ਮੀਨ ਖਰੀਦ ਸਕਦਾ ਹੈ। ਇਸ ਦੇ ਲਈ, ਸਥਾਨਕ ਨਿਵਾਸੀ ਹੋਣ ਦੇ ਸਬੂਤ ਦੀ ਲੋੜ ਨਹੀਂ ਪਵੇਗੀ।