ਮੋਦੀ ਨੇ ਕੀਤੀ ਰੇਹੜੀ-ਫੜ੍ਹੀ ਵਾਲਿਆਂ ਨਾਲ ਗੱਲਬਾਤ - ਪੁੱਛਿਆ ਇਕ ਦਿਨ 'ਚ ਕਿੰਨਾ ਕਮਾਉਂਦੇ ਹੋ? 

ਏਜੰਸੀ

ਖ਼ਬਰਾਂ, ਰਾਸ਼ਟਰੀ

ਰਿੰਦਰ ਮੋਦੀ ਨੇ ਕਿਹਾ ਕਿ ਸਖਤ ਸੁਰੱਖਿਆ ਕਾਰਨ ਮੈਂ ਲੋਕਾਂ ਨੂੰ ਮਿਲਣ ਤੋਂ ਅਸਮਰੱਥ ਹਾਂ

Narendra Modi

ਲਖਨਊ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ ਸਵਨਿਧੀ ਯੋਜਨਾ ਦੇ ਤਹਿਤ ਲਾਭ ਲੈਣ ਵਾਲੇ ਰੇਹੜੀ ਪਟੜੀ 'ਤੇ ਦੁਕਾਨਾਂ ਲਗਾਉਣ ਵਾਲੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮੌਜੂਦਗੀ ਵਿੱਚ ਉੱਤਰ ਪ੍ਰਦੇਸ਼ ਦੇ ਸਟ੍ਰੀਟ ਵਿਕਰੇਤਾਵਾਂ ਨਾਲ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦਾ ਲਾਭ ਉਠਾਉਣ ਵਾਲੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ।

ਲਾਭਪਾਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵਨਿਧੀ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੈਨੂੰ ਮਹਿਸੂਸ ਹੋਇਆ ਕਿ ਹਰ ਕੋਈ ਖੁਸ਼ ਅਤੇ ਹੈਰਾਨ ਹੈ। ਪਹਿਲਾਂ ਨੌਕਰੀ ਕਰਨ ਵਾਲਿਆਂ ਨੂੰ ਕਰਜ਼ੇ ਲੈਣ ਲਈ ਬੈਂਕਾਂ ਵਿਚ ਜਾਣਾ ਪੈਂਦਾ ਸੀ, ਗਰੀਬ ਆਦਮੀ ਬੈਂਕ ਦੇ ਅੰਦਰ ਜਾਣ ਬਾਰੇ ਸੋਚ ਵੀ ਨਹੀਂ ਸਕਦਾ ਸੀ। ਅੱਜ ਬੈਂਕ ਖੁਦ ਚੱਲ ਕੇ ਉਹਨਾਂ ਕੋਲ ਆ ਰਿਹਾ ਹੈ। ਉਨ੍ਹਾਂ ਬੈਂਕ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸਾ ਵੀ ਕੀਤੀ। 

ਪੀਐਮ ਮੋਦੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਯੋਜਨਾ ਬਣਾਈ ਗਈ ਹੈ। ਮੇਰੇ ਗਰੀਬ ਭੈਣ-ਭਰਾ ਨੂੰ ਕਿਵੇਂ ਸਭ ਤੋਂ ਘੱਟ ਦੁੱਖ ਝੱਲਣਾ ਪਵੇ, ਇਹ ਸਰਕਾਰ ਦੇ ਸਾਰੇ ਯਤਨਾਂ ਦੇ ਕੇਂਦਰ ਵਿਚ ਚਿੰਤਾ ਸੀ। ਇਸ ਸੋਚ ਨਾਲ ਦੇਸ਼ ਨੇ 1 ਲੱਖ 70 ਹਜ਼ਾਰ ਕਰੋੜ ਤੋਂ ਗਰੀਬ ਭਲਾਈ ਸਕੀਮ ਦੀ ਸ਼ੁਰੂਆਤ ਕੀਤੀ। ਨਰਿੰਦਰ ਮੋਦੀ ਨੇ ਕਿਹਾ ਕਿ ਸਖਤ ਸੁਰੱਖਿਆ ਕਾਰਨ ਮੈਂ ਲੋਕਾਂ ਨੂੰ ਮਿਲਣ ਤੋਂ ਅਸਮਰੱਥ ਹਾਂ।