ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ ਨੇ ਕੀਤੀ ਪੀਐਮ ਮੋਦੀ ਨਾਲ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਅਮਰੀਕਾ ਵਿਚਕਾਰ 2+2 ਵਾਰਤਾ ਲਈ ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ 

Pompeo, Esper meet PM Modi after 2+2 dialogue

ਨਵੀਂ ਦਿੱਲੀ: ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਅਮਰੀਕੀ ਰੱਖਿਆ ਮੰਤਰੀ ਮਾਰਕ ਟੀ ਐਸਪਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ।

ਇਸ ਤੋਂ ਇਲਾਵਾ ਮਾਈਕ ਪੋਂਪੀਓ ਨੇ ਅੱਜ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਭਾਰਤ ਵੱਲੋਂ ਅਪਣੀ ਅਖੰਡਤਾ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਉਸ ਦੇ ਨਾਲ ਖੜ੍ਹਾ ਹੈ।

ਮਾਈਕ ਪੋਂਪਿਓ ਨੇ ਜੂਨ ਵਿਚ ਲਦਾਖ ਦੀ ਗਲਵਾਨ ਘਾਟੀ ਵਿਚ ਹੋਈ ਝੜਪ ਦੌਰਾਨ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ।

ਦੱਸ ਦਈਏ ਕਿ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਅਮਰੀਕੀ ਰੱਖਿਆ ਮੰਤਰੀ ਮਾਰਕ ਟੀ ਐਸਪਰ ਸੋਮਵਾਰ ਨੂੰ 2+2 ਵਾਰਤਾ ਲਈ ਭਾਰਤ ਪਹੁੰਚੇ। ਇਸ ਦੌਰਾਨ ਦੋਵੇਂ ਦੇਸ਼ਾਂ ਨੇ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿਚ ਆਪਸੀ ਸਬੰਧ ਵਧਾਉਣ ਲਈ ਕਈ ਵੱਡੇ ਸਮਝੌਤੇ ਕੀਤੇ।