ਹਾਥਰਸ ਮਾਮਲਾ : CBI ਜਾਂਚ ਦੀ ਨਿਗਰਾਨੀ SC ਕਰੇਗਾ ਜਾਂ ਫਿਰ ਹਾਈਕੋਟ, ਅੱਜ ਹੋਵੇਗਾ ਫੈਸਲਾ
ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ 'ਚ ਜਸਟਿਸ ਏ. ਐਸ. ਬੋਪੰਨਾ ਅਤੇ ਵੀ. ਰਾਮਾਸੁਬਰਾਮਣੀਅਮ ਦੇ ਬੈਂਚ ਵਲੋਂ ਦੁਪਹਿਰ 12 ਵਜੇ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ।
Hathras Case
ਲਖਨਊ - ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਦਲਿਤ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ ਵਲੋਂ ਇਹ ਤੈਅ ਕੀਤਾ ਜਾਵੇਗਾ ਕਿ ਸੀ. ਬੀ. ਆਈ. ਜਾਂਚ ਦੀ ਨਿਗਰਾਨੀ ਸੁਪਰੀਮ ਕੋਰਟ ਵਲੋਂ ਕੀਤੀ ਜਾਵੇਗੀ ਜਾਂ ਫਿਰ ਹਾਈਕੋਰਟ ਵਲੋਂ।
ਮਾਮਲੇ ਦਾ ਟ੍ਰਾਇਲ ਉੱਤਰ ਪ੍ਰਦੇਸ਼ ਤੋਂ ਦਿੱਲੀ ਤਬਦੀਲ ਕਰਨ ਦੇ ਨਾਲ ਹੀ ਪੀੜਤਾ ਪਰਿਵਾਰ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਸੁਰੱਖਿਆ ਬਾਰੇ ਵੀ ਸੁਪਰੀਮ ਕੋਰਟ ਵਲੋਂ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ 'ਚ ਜਸਟਿਸ ਏ. ਐਸ. ਬੋਪੰਨਾ ਅਤੇ ਵੀ. ਰਾਮਾਸੁਬਰਾਮਣੀਅਮ ਦੇ ਬੈਂਚ ਵਲੋਂ ਦੁਪਹਿਰ 12 ਵਜੇ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ।